ਪੰਜਾਬ: ਬੇਸਹਾਰਾ ਪਸ਼ੂ ਕਾਰਨ ਆਪਸ 'ਚ ਟਕਰਾਏ ਦੋਪਹੀਆ ਵਾਹਨ, 2 ਸਕੇ ਭਰਾਵਾਂ ਦੀ ਮੌਤ
Monday, Nov 16, 2026 - 06:51 PM (IST)
ਫਤਿਹਗੜ੍ਹ ਸਾਹਿਬ (ਵਿਪਨ)- ਸਰਹਿੰਦ ਸਥਿਤ ਤਲਵਾੜ ਆਟਾ ਚੱਕੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 17 ਸਾਲਾ ਰੋਹਨ ਅਤੇ 13 ਸਾਲਾ ਹਰਸ਼ ਵਜੋਂ ਹੋਈ ਹੈ। ਥਾਣਾ ਸਰਹਿੰਦ ਦੇ ਸਬ-ਇੰਸਪੈਕਟਰ ਜਸਪਾਲ ਸਿੰਘ ਅਨੁਸਾਰ ਮ੍ਰਿਤਕਾਂ ਦੇ ਭਰਾ ਕਰਨ ਕਸ਼ਯਪ ਨੇ ਦੱਸਿਆ ਕਿ ਦੋਵੇਂ ਭਰਾ ਐਕਟਿਵਾ ਸਕੂਟੀ 'ਤੇ ਸਵਾਰ ਹੋ ਕੇ ਜਾ ਰਹੇ ਸਨ। ਇਸੇ ਦੌਰਾਨ ਸਾਹਮਣੇ ਤੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਸੜਕ 'ਤੇ ਅਚਾਨਕ ਆਵਾਰਾ ਪਸ਼ੂ ਆ ਜਾਣ ਕਾਰਨ ਆਪਣਾ ਸੰਤੁਲਨ ਗੁਆ ਬੈਠਾ ਅਤੇ ਐਕਟਿਵਾ 'ਚ ਜਾ ਵੱਜਾ।
ਇਹ ਵੀ ਪੜ੍ਹੋ-ਅੱਜ ਖੁੱਲ੍ਹੇਗੀ ਕਿਸਮਤ! ਕੁਝ ਹੀ ਘੰਟਿਆਂ ਨਿਕਲੇਗਾ Dear Diwali Bumper 2026 ਦਾ ਡਰਾਅ, 12 ਕਰੋੜ...
ਹਾਦਸੇ ਤੋਂ ਬਾਅਦ ਮੁਲਜ਼ਮ ਬਾਈਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਗੰਭੀਰ ਜ਼ਖ਼ਮੀ ਹਾਲਤ 'ਚ ਦੋਵਾਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਰੋਹਨ ਨੂੰ ਮ੍ਰਿਤਕ ਐਲਾਨ ਦਿੱਤਾ। ਗੰਭੀਰ ਜ਼ਖ਼ਮੀ ਹਰਸ਼ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ, ਪਰ ਸੋਮਵਾਰ ਨੂੰ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ। ਪੁਲਸ ਵੱਲੋਂ ਫ਼ਰਾਰ ਚਾਲਕ ਦੀ ਭਾਲ ਜਾਰੀ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ਾਂ ਪਰਿਵਾਰ ਹਵਾਲੇ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ, ਭੇਤਭਰੇ ਹਾਲਾਤ 'ਚ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
