ਪੰਜਾਬ ਯੂਨੀਵਰਸਿਟੀ ਦੇ ਮੁੱਦੇ ''ਤੇ ਦੇਸ਼ ਦੇ ਉਪ-ਰਾਸ਼ਟਰਪਤੀ ਨੂੰ ਮਿਲੇਗਾ ''ਆਪ'' ਦਾ ਵਫ਼ਦ : ਹਰਪਾਲ ਸਿੰਘ ਚੀਮਾ

Tuesday, Aug 24, 2021 - 06:58 PM (IST)

ਪੰਜਾਬ ਯੂਨੀਵਰਸਿਟੀ ਦੇ ਮੁੱਦੇ ''ਤੇ ਦੇਸ਼ ਦੇ ਉਪ-ਰਾਸ਼ਟਰਪਤੀ ਨੂੰ ਮਿਲੇਗਾ ''ਆਪ'' ਦਾ ਵਫ਼ਦ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ (ਬਿਊਰੋ) - ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਲਗਾਤਾਰ ਟਾਲੀਆ ਜਾ ਰਹੀਆਂ ਸੈਨੇਟ ਚੋਣਾਂ ਨੂੰ ਤੁਰੰਤ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਲਾਏ ਧਰਨੇ ਦਾ ਆਮ ਆਦਮੀ ਪਾਰਟੀ ਪੰਜਾਬ ਨੇ ਜ਼ੋਰਦਾਰ ਸਮਰਥਨ ਕੀਤਾ ਹੈ। ਇਸ ਧਰਨੇ ਨੂੰ ਹਿਮਾਇਤ ਦੇਣ ਲਈ 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਵਿਧਾਇਕਾਂ ਤੇ ਆਗੂਆਂ ਨੇ ਮੰਗਲਵਾਰ ਨੂੰ ਉਪ-ਕੁਲਪਤੀ (ਵੀ.ਸੀ) ਦਫ਼ਤਰ ਅੱਗੇ ਲੱਗੇ ਵਿਦਿਅਰਥੀਆਂ ਦੇ ਧਰਨੇ 'ਚ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : MP ਰਵਨੀਤ ਸਿੰਘ ਬਿੱਟੂ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ (ਵੀਡੀਓ)

ਇਸ ਮੌਕੇ ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਕਿ ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਯੂਨੀਵਰਸਿਟੀ ਦੇ ਵਿਦਿਆਰਥੀ ਆਗੂਆਂ, ਟੀਚਿੰਗ ਸਟਾਫ਼ ਦੇ ਆਗੂਆਂ ਅਤੇ ਨਾਨ-ਟੀਚਿੰਗ ਸਟਾਫ਼ ਦੇ ਆਗੂਆਂ ਦੇ ਵਫ਼ਦ ਨੂੰ ਨਾਲ ਲੈ ਕੇ ਦੇਸ਼ ਦੇ ਉਪ-ਰਾਸ਼ਟਰਪਤੀ ਅਤੇ ਪੀ.ਯੂ ਦੇ ਕੁਲਪਤੀ ਵੈਂਕਈਆ ਨਾਇਡੂ ਨੂੰ ਮਿਲਣਗੇ। ਇਸ ਸਬੰਧੀ ਉਪ-ਰਾਸ਼ਟਰਪਤੀ ਤੋਂ ਸਮਾਂ ਲੈ ਲਿਆ ਗਿਆ ਹੈ। ਉਨ੍ਹਾਂ ਹੋਰਨਾਂ ਪਾਰਟੀ ਆਗੂਆਂ ਨੂੰ ਇਸ ਮੁੱਦੇ 'ਤੇ ਇੱਕਜੁਟ ਹੋ ਕੇ ਕੇਂਦਰ ਦੀ ਮੋਦੀ ਸਰਕਾਰ 'ਤੇ ਦਬਾਅ ਪਾਉਣ ਦੀ ਅਪੀਲ ਕੀਤੀ।

ਪੜ੍ਹੋ ਇਹ ਵੀ ਖ਼ਬਰ - ਪਾਕਿ ਨੂੰ ਸਿੱਖਾਂ ਲਈ ਸੁਰੱਖਿਅਤ ਦੇਸ਼ ਕਹਿਣ 'ਤੇ ਚੁਤਰਫ਼ਾ ਘਿਰੇ ਚਾਵਲਾ, ਸਿੱਖਾਂ ਨੇ ਉਠਾਏ ਵੱਡੇ ਸਵਾਲ

ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਲਈ ਸਿੱਖਿਆ ਅਤੇ ਸਿਹਤ ਸਭ ਤੋਂ ਪ੍ਰਮੁੱਖ ਮੁੱਦੇ ਹਨ। ਦਿੱਲੀ ਦੀ ਕੇਜਰੀਵਾਲ ਸਰਕਾਰ ਸਿੱਖਿਆ 'ਤੇ ਸਾਢੇ 26 ਫ਼ੀਸਦੀ ਬਜਟ ਖ਼ਰਚ ਕਰਦੀ ਹੈ, ਜਿਸ ਕਰਕੇ ਦਿੱਲੀ 'ਚ ਸਕੂਲ ਅਤੇ ਉਚ ਸਿੱਖਿਆ ਦੀ ਕਾਇਆ ਕਲਪ ਹੋ ਗਈ ਹੈ। ਉਨ੍ਹਾਂ ਐਲਾਨ ਕੀਤਾ ਜੇ 'ਆਪ' ਸੱਤਾ 'ਚ ਆਉਂਦੀ ਹੈ ਤਾਂ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਪ੍ਰਾਥਮਿਕ ਮੁੱਦੇ ਹੋਣਗੇ। ਪੰਜਾਬ ਦੇ ਦਮ ਤੋੜ ਰਹੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਵਿੱਤੀ ਅਤੇ ਪ੍ਰਸ਼ਾਸ਼ਨਿਕ ਸੰਕਟ 'ਚੋਂ ਕੱਢਿਆ ਜਾਵੇਗਾ। ਚੀਮਾ ਨੇ ਕਿਹਾ ਪੰਜਾਬ ਯੂਨੀਵਰਸਿਟੀ ਚੰਡੀਗ੍ਹ ਲਈ ਪੰਜਾਬ ਸਰਕਾਰ ਦੇ ਬਜਟ ਨੂੰ ਦੁੱਗਣਾ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ

ਹਰਪਾਲ ਸਿੰਘ ਚੀਮਾ ਨੇ ਕਿਹਾ, 'ਭਾਰਤੀ ਜਨਤਾ ਪਾਰਟੀ ਰਾਸ਼ਟਰੀ ਸਵੈਮ ਸੰਘ ਦੇ ਇਸ਼ਾਰੇ 'ਤੇ ਪੰਜਾਬ ਯੂਨੀਵਰਸਿਟੀ ਦਾ ਭਗਵਾਕਰਨ ਕਰਨਾ ਚਾਹੁੰਦੀ ਹੈ, ਜਿਸ ਨੂੰ ਕਦੇਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਇੱਕ ਲੋਕਤੰਤਰੀ ਬਾਡੀ ਹੈ, ਜਿਸ 'ਚ ਵਿਦਿਅਕ ਖੇਤਰ ਨਾਲ ਜੁੜੇ ਹਰੇਕ ਵਰਗ ਨੂੰ ਨੁਮਾਇੰਦਗੀ ਮਿਲਦੀ ਹੈ ਪਰ ਮੌਜ਼ੂਦਾ ਵਾਇਸ ਚਾਂਸਲਰ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਸੈਨੇਟ ਚੋਣਾਂ ਨਹੀਂ ਕਰਵਾ ਰਿਹਾ ਤਾਂ ਜੋ ਯੂਨੀਵਰਸਿਟੀ ਤੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾਵੇ।' ਉਨ੍ਹਾਂ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ 'ਚ ਗਰੈਜ਼ੂਏਟ ਹਲਕਿਆਂ ਵਿੱਚ ਪੰਜਾਬ ਦੇ 15 ਨੌਜਵਾਨ ਚੁੱਣ ਕੇ ਜਾਣੇ ਹਨ ਅਤੇ ਇਹ ਚੁਣੇ ਹੋਏ ਨੌਜਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਹੱਕਾਂ ਅਤੇ ਮੰਗਾਂ ਲਈ ਆਵਾਜ਼ ਬੁਲੰਦ ਕਰਨਗੇ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਭਰਾਵਾਂ ਨੇ ਗੋਲੀਆਂ ਮਾਰ ਕੀਤਾ ਭੈਣ ਤੇ ਜੀਜੇ ਦਾ ਕਤਲ, 1 ਮਹੀਨਾ ਪਹਿਲਾਂ ਕੀਤਾ ਸੀ ਪ੍ਰੇਮ ਵਿਆਹ

ਚੀਮਾ ਨੇ ਦੋਸ਼ ਲਾਇਆ ਕਿ ਯੂਨੀਵਰਸਿਟੀ ਦਾ ਵੀ.ਸੀ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਵੀ ਭਾਜਪਾ ਦੀ ਮੋਦੀ ਸਰਕਾਰ  ਦੇ ਇਸ਼ਾਰੇ 'ਤੇ ਇਹ ਸੈਨੇਟ ਚੋਣਾ ਨਹੀਂ ਕਰਵਾ ਰਿਹਾ, ਕਿਉਂਕਿ ਉਹ ਸੈਨੇਟ ਦੀ ਲੋਕਸ਼ਾਹੀ ਪ੍ਰੀਕ੍ਰਿਆ ਨੂੰ ਖ਼ਤਮ ਕਰਨਾ ਚਾਹੁੰਦਾ ਹੈ ਅਤੇ ਆਪਣੇ ਨੁਮਾਇੰਦੇ ਨਾਮਜਦ ਕਰਕੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ) ਦਾ ਏਜੰਡਾ ਲਾਗੂ ਕਰਨਾ ਚਾਹੁੰਦਾ ਹੈ।

ਵਿਰੋਧੀ ਧਿਰ ਦੇ ਨੇਤਾ ਨੇ ਸਪਸ਼ਟ ਕੀਤਾ ਕਿ ਪੰਜਾਬ ਯੂਨੀਵਰਸਿਟੀ ਕੇਵਲ ਇੱਕ ਵਿਦਿਅਕ ਅਦਾਰਾ ਨਹੀਂ, ਸਗੋਂ ਪੰਜਾਬ ਦੀ ਸ਼ਾਨ ਅਤੇ ਧਰੋਹਰ ਹੈ। ਇਸ ਲਈ ਇਸ ਧਰੋਹਰ ਨੂੰ ਹੜੱਪਣ ਦੀਆਂ ਭਾਰਤੀ ਜਨਤਾ ਪਾਰਟੀ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾਵੇਗਾ। ਚੀਮਾ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ  ਲਈ ਜਲਦ ਤੋਂ ਜਲਦ ਚੋਣਾਂ ਕਰਵਾਈਆਂ ਜਾਣ ਅਤੇ ਸੈਨੇਟ ਦੀ ਲੋਕਤੰਤਰਿਕ ਪ੍ਰਣਾਲੀ ਬਹਾਲ ਕੀਤੀ ਜਾਵੇ। ਇਸ ਮੌਕੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਕੁਲਤਾਰ ਸਿੰਘ ਸੰਧਵਾਂ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਜੈ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ), ਪਾਰਟੀ ਆਗੂ ਮਲਵਿੰਦਰ ਸਿੰਘ ਕੰਗ, ਗਗਨਦੀਪ ਸਿੰਘ ਚੱਢਾ ਆਦਿ ਸ਼ਾਮਲ ਸਨ।

ਪੜ੍ਹੋ ਇਹ ਵੀ ਖ਼ਬਰ - ਜਜ਼ਬੇ ਨੂੰ ਸਲਾਮ! ਮਾਂ-ਪਿਓ ਦੀ ਮੌਤ ਮਗਰੋਂ 13 ਸਾਲਾ ਦੀਪਕ ਰੇਹੜੀ ਲਗਾ ਕੇ ਪੂਰੇ ਕਰ ਰਿਹਾ ਆਪਣੇ ਸੁਫ਼ਨੇ (ਵੀਡੀਓ)


author

rajwinder kaur

Content Editor

Related News