ਚੰਡੀਗੜ੍ਹ ''ਚ ''ਕੋਰੋਨਾ'' ਨੇ ਮਚਾਇਆ ਕੋਹਰਾਮ, PU ਨੂੰ ਹੋਸਟਲ ਖਾਲੀ ਕਰਨ ਦੇ ਹੁਕਮ
Thursday, Apr 30, 2020 - 02:21 PM (IST)
ਚੰਡੀਗੜ੍ਹ : ਚੰਡੀਗੜ੍ਹ ’ਚ ਲਗਾਤਾਰ ਵਧ ਰਹੇ ਕੋਰੋਨਾ ਵਾਇਰਸ ਦੇ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਹਨ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਪੰਜਾਬ ਯੂਨੀਵਰਸਿਟੀ ਨੂੰ ਚਾਰ ਹੋਸਟਲ ਖਾਲੀ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ। ਇਨ੍ਹਾਂ ਹੋਸਟਲਾਂ ਨੂੰ ਕੁਆਰੰਟੀਨ ਕੇਂਦਰਾਂ ਵਜੋਂ ਵਰਤਿਆ ਜਾਣਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਡੀਨ, ਸਟੂਡੈਂਟਸ ਵੈਲਫ਼ੇਅਰ ਇਮਾਨੂਏਲ ਨਾਹਰ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਚਾਰ ਹੋਸਟਲ ਖਾਲੀ ਕਰਨ ਦੇ ਹੁਕਮ ਦਿੱਤੇ ਸਨ ਪਰ ਅਸੀਂ ਸਿਰਫ਼ ਦੋ ਹੀ ਖਾਲੀ ਕੀਤੇ ਹਨ।
ਚੰਡੀਗੜ੍ਹ 'ਚ ਕੋਰੋਨਾ ਪੀੜਤਾ ਦਾ ਅੰਕੜਾ 73 'ਤੇ ਪੁੱਜਾ
ਕੋਰੋਨਾ ਵਾਇਰਸ ਦਾ ਕਹਿਰ ਚੰਡੀਗੜ੍ਹ 'ਚ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਦੀ ਜਾਨ ਸੁੱਕਣੀ ਪਈ ਹੋਈ ਹੈ। ਇੰਨੀ ਤੇਜ਼ੀ ਨਾਲ ਸ਼ਹਿਰ 'ਚ ਕੋਰੋਨਾ ਦੇ ਮਾਮਲੇ ਵੱਧਣ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸ਼ਹਿਰ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 73 ਤੱਕ ਪੁੱਜ ਗਈ ਹੈ। ਇਸ ਤੋਂ ਬਾਅਦ ਸ਼ਹਿਰ ਦੇ ਹਾਟ ਸਪਾਟ ਇਲਾਕਿਆਂ 'ਚ ਪੈਰਾ ਮਿਲਟਰੀ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਰੋਜ਼ਾਨਾ ਮਾਮਲਿਆਂ 'ਚ ਵਾਧਾ ਹੋਣ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।