ਪੰਜਾਬ ਯੂਨੀਵਰਸਿਟੀ ਮਾਮਲਾ : ਪੰਜਾਬ ਤੇ ਹਰਿਆਣਾ ਵਿਚਾਲੇ ਭਲਕੇ ਹੋਵੇਗੀ ਅਹਿਮ ਮੀਟਿੰਗ
Sunday, Jun 04, 2023 - 08:30 PM (IST)
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਮਾਮਲੇ ਨੂੰ ਲੈ ਕੇ ਭਲਕੇ ਚੰਡੀਗੜ੍ਹ ’ਚ ਅਹਿਮ ਮੀਟਿੰਗ ਸੱਦੀ ਗਈ ਹੈ। ਕੱਲ੍ਹ ਸਵੇਰੇ 10 ਵਜੇ ਯੂ. ਟੀ. ਸਕੱਤਰੇਤ ’ਚ ਹੋਣ ਜਾ ਰਹੀ ਇਸ ਮੀਟਿੰਗ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਇਹ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ : ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ
ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇ ਹੱਕ ’ਚ ਨਹੀਂ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਅਸੀਂ ਆਪਣੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਾਂ।
ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਇਹ ਫ਼ੈਸਲਾ
ਦਰਅਸਲ, ਹਰਿਆਣਾ ਨੇ ਪੰਜਾਬ ਯੂਨੀਵਰਸਿਟੀ ਤੋਂ ਹਰਿਆਣਾ ਦੇ ਕੁਝ ਕਾਲਜਾਂ ਨੂੰ ਮਾਨਤਾ ਦਿਵਾਉਣ ਤੇ ਯੂਨੀਵਰਸਿਟੀ ਨੂੰ ਗ੍ਰਾਂਟ ਦੇ ਤੌਰ ’ਤੇ 40 ਫ਼ੀਸਦੀ ਦੇਣ ਦੀ ਯੋਜਨਾ ਬਣਾਈ ਹੈ। ਪੰਜਾਬ ਯੂਨੀਵਰਸਿਟੀ ਵੱਲੋਂ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਨੂੰ ਲੈ ਕੇ ਪਿਛਲੇ ਕਈ ਦਿਨੀਂ ਕਈ ਮੀਟਿੰਗਾਂ ਵੀ ਹੋਈਆਂ, ਇਸ ਮੁੱਦੇ ’ਤੇ ਫ਼ੈਸਲਾ ਲੈਣਾ ਬਾਕੀ ਹੈ।