ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ, ਸੂਬੇ ਦੇ ਹੱਕਾਂ ਲਈ ਨਹੀਂ ਕੀਤਾ ਜਾਵੇਗਾ ਸਮਝੌਤਾ : ਮੀਤ ਹੇਅਰ
Thursday, Aug 04, 2022 - 05:06 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫ਼ਲਤਾ ਮਿਲੀ, ਜਦੋਂ ਰਾਜ ਸਭਾ ’ਚ ਕੇਂਦਰੀ ਮੰਤਰੀ ਵੱਲੋਂ ਇਹ ਗੱਲ ਆਖੀ ਗਈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ। ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉੱਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਇਸ ਉੱਪਰ ਸਾਡਾ ਹੱਕ ਹੈ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’
ਇਹ ਵੀ ਪੜ੍ਹੋ : ਚੀਨੀ ਫ਼ੌਜੀ ਅਭਿਆਸ ਤੋਂ ਬਾਅਦ ਤਾਈਵਾਨ ਨੇ ਕਈ ਉਡਾਣਾਂ ਕੀਤੀਆਂ ਰੱਦਉਚੇਰੀ ਸਿੱਖਿਆ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ’ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਸੀ। ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਸੰਸਦ ਦੇ ਉਪਰਲੇ ਸਦਨ ’ਚ ਇਹ ਮਾਮਲਾ ਉਠਾਇਆ ਗਿਆ, ਜਿਸ ਉੱਤੇ ਕੇਂਦਰੀ ਮੰਤਰੀ ਨੇ ਜਵਾਬ ਦਿੱਤਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ ਹੈ। ਇਹ ਸੂਬਾ ਸਰਕਾਰ ਦੀ ਇਸ ਮਾਮਲੇ ’ਚ ਵੱਡੀ ਜਿੱਤ ਹੈ।
ਇਹ ਵੀ ਪੜ੍ਹੋ : ਜਲੰਧਰ ’ਚ ਬੰਦੂਕ ਦੀ ਨੋਕ ’ਤੇ ਵੱਡੀ ਲੁੱਟ, ਲੁਟੇਰਿਆਂ ਨੇ ਦਿਨ-ਦਿਹਾੜੇ ਬੈਂਕ ’ਚੋਂ ਲੁੱਟੇ ਲੱਖਾਂ ਰੁਪਏ