ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 'ਚ ਅਕਾਲੀ ਦਲ ਦਾ ਕਬਜ਼ਾ

Friday, Sep 06, 2019 - 07:09 PM (IST)

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 'ਚ ਅਕਾਲੀ ਦਲ ਦਾ ਕਬਜ਼ਾ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੋਣਾਂ 'ਚ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ. ਓ. ਆਈ. ਨੇ ਆਪਣਾ ਕਬਜ਼ਾ ਜਮਾ ਲਿਆ ਹੈ। ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 'ਚ ਐਸ. ਓ. ਆਈ. ਦੇ ਚੇਤਨ ਚੌਧਰੀ ਆਪਣੇ ਵਿਰੋਧੀ ਉਮੀਦਵਾਰ ਨੂੰ 25 ਵੋਟਾਂ ਦੇ ਫਰਕ ਨਾਲ ਹਰਾ ਕੇ ਪ੍ਰਧਾਨਗੀ ਦੇ ਅਹੁਦੇ 'ਤੇ ਕਬਜ਼ਾ ਕਰ ਲਿਆ ਹੈ। ਚੇਤਨ ਚੌਧਰੀ ਨੂੰ ਕੁੱਲ 2209 ਵੋਟਾਂ ਪਈਆਂ। ਉਥੇ ਹੀ ਇਸ ਜਿੱਤ 'ਤੇ ਸਾਬਕਾ ਕੈਬਨਿਟ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠਿਆ ਨੇ ਕਿਹਾ ਕਿ ਵਿਦਿਆਰਥੀ ਵਿੰਗ ਦੀਆਂ ਚੋਣਾਂ 'ਚ ਅਕਾਲੀ ਦਲ ਦੀ ਜਿੱਤ ਬਹੁਤ ਕੁੱਝ ਕਹਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਪਾਵਰ ਸੀ ਤੇ ਸਾਡੇ ਕੋਲ ਭਗਵਾਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਤੋਂ ਪਤਾ ਲੱਗਦਾ ਹੈ ਕਿ ਆਉਣ ਵਾਲੇ ਸਮੇਂ 'ਚ ਪੰਜਾਬ 'ਚ ਬਦਲਾਵ ਦੇਖਣ ਨੂੰ ਮਿਲੇਗਾ।


Related News