ਅਹਿਮ ਖ਼ਬਰ : ਪੰਜਾਬ ਯੂਨੀਵਰਸਿਟੀ ਦੇ VC ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Monday, Jan 16, 2023 - 09:55 AM (IST)

ਅਹਿਮ ਖ਼ਬਰ : ਪੰਜਾਬ ਯੂਨੀਵਰਸਿਟੀ ਦੇ VC ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨੇ ਪ੍ਰੋ. ਰਾਜ ਕੁਮਾਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਉਨ੍ਹਾਂ ਦੀ ਥਾਂ 'ਤੇ ਹੁਣ ਡਾ. ਰੇਣੂ ਵਿਜ ਨੂੰ ਕਾਰਜਕਾਰੀ ਵਾਈਸ ਚਾਂਸਲਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ‘ਭਾਰਤ ਜੋੜੋ ਯਾਤਰਾ’ ਦੌਰਾਨ ਪੰਜਾਬ ’ਚ ਪਈ 3 ਦਿਨ ਦੀ ਬ੍ਰੇਕ, ਕਈ ਪੁਆਇੰਟ ਹੋਏ ਮਿਸ

ਦੱਸਣਯੋਗ ਹੈ ਕਿ ਪ੍ਰੋ. ਰਾਜ ਕੁਮਾਰ ਦੀ ਪੰਜਾਬ ਯੂਨੀਵਰਸਿਟੀ 'ਚ ਵਾਈਸ ਚਾਂਸਲਰ ਦੇ ਤੌਰ 'ਤੇ ਸਾਲ 2018 'ਚ ਨਿਯੁਕਤੀ ਹੋਈ ਸੀ। ਇਸ ਤੋਂ ਬਾਅਦ ਸਾਲ 2021 'ਚ ਉਨ੍ਹਾਂ ਨੂੰ ਐਕਸਟੈਂਸ਼ਨ ਦਿੱਤੀ ਗਈ ਸੀ। ਉਨ੍ਹਾਂ ਦਾ ਅਜੇ ਲਗਭਗ ਡੇਢ ਸਾਲ ਦਾ ਕਾਰਜਕਾਲ ਬਚਿਆ ਹੋਇਆ ਸੀ।

ਇਹ ਵੀ ਪੜ੍ਹੋ : ਕਾਲਾ ਬੱਕਰਾ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ', ਠੰਡ ਕਾਰਨ ਬਦਲਿਆ ਗਿਆ ਸਮਾਂ

ਇਸ ਦੌਰਾਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਬੀਤੀ 10 ਜਨਵਰੀ ਨੂੰ ਪ੍ਰੋ. ਰਾਜ ਕੁਮਾਰ ਨੇ ਅਸਤੀਫ਼ਾ ਸੌਂਪਿਆ ਸੀ, ਜਿਸ ਨੂੰ ਚਾਂਸਲਰ ਨੇ ਮਨਜ਼ੂਰ ਕਰ ਲਿਆ ਗਿਆ ਸੀ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News