ਪੰਜਾਬ ''ਚ ਇਨ੍ਹਾਂ ਵਾਹਨਾਂ ''ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ ''ਤੇ ਸ਼ੁਰੂ ਕੀਤੀ ਕਾਰਵਾਈ

Thursday, Aug 06, 2026 - 01:35 PM (IST)

ਪੰਜਾਬ ''ਚ ਇਨ੍ਹਾਂ ਵਾਹਨਾਂ ''ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ ''ਤੇ ਸ਼ੁਰੂ ਕੀਤੀ ਕਾਰਵਾਈ

ਮੋਗਾ (ਬਿੰਦਾ) : ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਰ. ਟੀ. ਓ. ਮੋਗਾ ਸਤਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਤਰਜੀਹ ਦਿੰਦਿਆਂ ਜ਼ਿਲੇ ਵਿਚ ਸਕੂਲੀ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ (ਏ. ਆਰ. ਟੀ. ਓ.) ਸ਼ਮਿੰਦਰ ਸਿੰਘ ਮਾਨ ਵੱਲੋਂ ਵੱਖ-ਵੱਖ ਸਕੂਲਾਂ ਦੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਸਕੂਲ ਬੱਸਾਂ ਅਤੇ ਹੋਰ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਰਾਂ ਦੇ ਲਾਇਸੈਂਸ ਅਤੇ ਤਜ਼ਰਬੇ ਦੀ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਇਸ ਤੋਂ ਇਲਾਵਾ ਵਾਹਨਾਂ ਵਿਚ ਲੱਗੇ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਐਮਰਜੈਂਸੀ ਐਗਜ਼ਿਟ, ਸਪੀਡ ਗਵਰਨਰ, ਸੀ. ਸੀ. ਟੀ. ਵੀ. ਕੈਮਰੇ ਅਤੇ ਜੀ. ਪੀ. ਐੱਸ. ਸਮੇਤ ਸੁਰੱਖਿਆ ਮਾਪਦੰਡਾਂ ਦੀ ਵੀ ਪੜਤਾਲ ਕੀਤੀ ਗਈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਜ਼ਿਲਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ ਸਕੂਲੀ ਵਾਹਨਾਂ ਦੀ ਚੈਕਿੰਗ ਮੁਹਿੰਮ ਆਉਣ ਵਾਲੇ ਸਮੇਂ ਵਿਚ ਵੀ ਨਿਰੰਤਰ ਜਾਰੀ ਰਹੇਗੀ ਤਾਂ ਜੋ ਹਰ ਵਿਦਿਆਰਥੀ ਸੁਰੱਖਿਅਤ ਢੰਗ ਨਾਲ ਆਪਣੇ ਸਕੂਲ ਆ-ਜਾ ਸਕੇ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਸਕੂਲੀ ਵਾਹਨ ਵਿਚ ਸੁਰੱਖਿਆ ਨਿਯਮਾਂ ਦੀ ਉਲੰਘਣਾ ਨਜ਼ਰ ਆਵੇ ਤਾਂ ਇਸ ਦੀ ਸੂਚਨਾ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਦਿੱਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

ਏ. ਆਰ. ਟੀ. ਓ. ਸ਼ਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਵਾਹਨਾਂ ਨੂੰ ਹਰ ਸਮੇਂ ਤਕਨੀਕੀ ਤੌਰ ’ਤੇ ਸੁਰੱਖਿਅਤ ਹਾਲਤ ’ਚ ਰੱਖਣ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੋਟਰ ਵ੍ਹੀਕਲ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਾਟਾ ਐਂਟਰੀ ਆਪਰੇਟਰ ਮਨਪ੍ਰੀਤ ਸਿੰਘ ਜ਼ੀਰਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਗੁਰਦੁਆਰੇ ਤੋਂ ਹੋਈ ਅਨਾਊਂਸਮੈਂਟ ਮਗਰੋਂ ਵਿਅਕਤੀ ਨੇ ਚੁੱਕ ਲਿਆ ਵੱਡਾ ਕਦਮ, ਪਾਠੀ ਸਣੇ ਕਈਆਂ ’ਤੇ ਪਰਚਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News