ਪੰਜਾਬ ਵਿਧਾਨ ਸਭਾ ਵਿਚ ਬੀੜੀ ਨੂੰ ਲੈ ਕੇ ਪੈ ਗਿਆ ਰੌਲਾ
Monday, May 05, 2025 - 05:33 PM (IST)

ਚੰਡੀਗੜ੍ਹ : ਪੰਜਾਬ-ਹਰਿਆਣਾ ਵਿਚਾਲੇ ਭਾਖੜਾ ਨਹਿਰ ਦੇ ਪਾਣੀ ਦੇ ਚੱਲ ਰਹੇ ਵਿਵਾਦ ਦਰਮਿਆਨ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋ ਗਈ। ਦਰਅਸਲ ਮੁੱਖ ਮੰਤਰੀ ਨੇ ਮਜ਼ਾਕੀਆ ਅੰਦਾਜ਼ ਵਿਚ ਕਿਹਾ ਕਿ ਜੇਕਰ ਡੂਮਣੇ ਥੱਲੇ ਬੈਠ ਕੇ ਬੀੜੀ ਪੀਓਗੇ ਤਾਂ ਧੂੰਏਂ ਦੇ ਡਰ ਤੋਂ ਡੂਮਣਾ ਉਠੇਗਾ ਹੀ। ਇਸ 'ਤੇ ਪ੍ਰਤਾਪ ਬਾਜਵਾ ਨੇ ਇਸ ਗੱਲ ਦਾ ਵਿਰੋਧ ਕੀਤਾ ਅਤੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਸ਼ਬਦਾਂ ਦੀ ਮਿਰਿਆਦਾ ਦਾ ਖਿਆਲ ਰੱਖਣ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਰਫ ਇਕ ਕਹਾਵਤ ਹੈ। ਜੇ ਤੁਹਾਨੂੰ ਇਤਰਾਜ਼ ਹੈ ਤਾਂ ਤੁਸੀਂ ਡੂਮਣੇ ਥੱਲੇ ਧੂਣੀ ਹੀ ਸਮਝ ਲਵੋ। ਇਸ ਮਗਰੋਂ ਸਪੀਕਰ ਨੇ ਵਿਧਾਨ ਸਭਾ ਸੰਬੋਧਨ ਵਿਚੋਂ ਬੀੜੀ ਸ਼ਬਦਾ ਕਟਵਾ ਦਿੱਤਾ।
ਇਹ ਵੀ ਪੜ੍ਹੋ : ਪਾਣੀਆਂ ਦੇ ਮੁੱਦੇ ਸੱਦੇ ਵਿਸ਼ੇਸ਼ ਸੈਸ਼ਨ 'ਚ ਕੀ ਬੋਲੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਅੱਜ ਵਿਦੇਸ਼ ਵਿਚ ਮੁਆਫੀ ਮੰਗ ਰਹੇ ਹਨ ਕਿ 80 ਦੇ ਦਹਾਕੇ ਵਿਚ ਜੋ ਵੀ ਹੋਇਆ ਉਹ ਗਲਤ ਸੀ। ਉਨ੍ਹਾਂ ਕਿਹਾ ਕਿ ਉਹ ਇਤਿਹਾਸ ਵਿਚ ਨਹੀਂ ਜਾਣਾ ਚਾਹੁੰਦੇ, ਜੇ ਇਤਿਹਾਸ ਫਰੋਲਿਆ ਤਾਂ ਕਾਂਗਰਸ ਦੇ ਹੱਥ ਪੰਜਾਬੀਆਂ ਦੇ ਖੂਨ ਅਤੇ ਪਾਣੀ ਨਾਲ ਰੰਗੇ ਹੋਏ ਮਿਲਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਸਿੱਧੀ ਚਿਤਾਵਨੀ
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਉਸੇ ਤਰ੍ਹਾਂ ਦੀਆਂ ਮੋਟਰਾਂ ਦੀ ਵਰਤੋਂ ਕਰਕੇ ਪਾਣੀ ਕੱਢ ਰਹੇ ਹਾਂ ਜੋ ਸਾਊਦੀ ਅਰਬ ਵਿਚ ਤੇਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ। ਹੁਣ ਹੇਠੋਂ ਗਰਮ ਪਾਣੀ ਆ ਰਿਹਾ ਹੈ। ਜਦੋਂ ਸਾਡੀ ਸਰਕਾਰ ਨੇ ਸਹੁੰ ਚੁੱਕੀ ਸੀ, ਉਸ ਸਮੇਂ 22 ਪ੍ਰਤੀਸ਼ਤ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਹੁਣ ਸੱਠ ਪ੍ਰਤੀਸ਼ਤ ਤੋਂ ਵੱਧ ਖੇਤਰ ਵਿਚ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ। ਅਸੀਂ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੇ ਨਤੀਜੇ ਭੁਗਤ ਰਹੇ ਹਾਂ। ਹਰਿਆਣੇ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਸਾਡਾ ਤਾਂ ਆਪਣਾ ਪਾਣੀ ਪੂਰਾ ਨਹੀਂ ਹੋ ਰਿਹਾ, ਉਨ੍ਹਾਂ ਨੂੰ ਵਾਧੂ ਪਾਣੀ ਕਿੱਥੋਂ ਦੇ ਦੇਈਏ। ਉਨ੍ਹਾਂ ਕਿਹਾ ਕਿ ਪਾਣੀ ਹਰਿਆਣੇ ਦਾ ਨਹੀਂ, ਪੰਜਾਬ ਦਾ ਹੈ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਸਾਨੂੰ ਬੀ.ਬੀ.ਐਮ.ਬੀ. ਦੀ ਲੋੜ ਨਹੀਂ ਹੈ, ਇਹ ਚਿੱਟਾ ਹਾਥੀ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਪਾਣੀਆਂ ਦੇ ਮੁੱਦੇ 'ਤੇ ਵਿਧਾਨ ਸਭਾ 'ਚ ਗਰਮਾਇਆ ਮਾਹੌਲ, ਬਾਜਵਾ ਤੋਂ ਮੁਆਫ਼ੀ ਮੰਗਣ ਦੀ ਉੱਠੀ ਮੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e