ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਨੂੰ
Saturday, Feb 24, 2024 - 05:39 PM (IST)

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦਿੱਤੀ।