ਪੰਜਾਬ ਵਿਧਾਨ ਸਭਾ ਦੀਆਂ 13 ਵੱਖ-ਵੱਖ ਕਮੇਟੀਆਂ ਦਾ ਗਠਨ

Tuesday, May 19, 2020 - 07:56 PM (IST)

ਪੰਜਾਬ ਵਿਧਾਨ ਸਭਾ ਦੀਆਂ 13 ਵੱਖ-ਵੱਖ ਕਮੇਟੀਆਂ ਦਾ ਗਠਨ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਸਾਲ 2020-21 ਲਈ ਸਦਨ ਦੀਆਂ 13 ਵੱਖ-ਵੱਖ ਕਮੇਟੀਆਂ ਲਈ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਲੋਕ ਲੇਖਾ ਕਮੇਟੀ ਦਾ ਚੇਅਰਮੈਨ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਣਾਇਆ ਗਿਆ ਹੈ ਜਦਕਿ ਸਰਕਾਰੀ ਕਾਰੋਬਾਰ ਕਮੇਟੀ ਦੇ ਚੇਅਰਮੈਨ ਕੁਲਜੀਤ ਸਿੰਘ ਨਾਗਰਾ ਹੋਣਗੇ। ਇਸੇ ਤਰ੍ਹਾਂ ਹਰਦਿਆਲ ਸਿੰਘ ਕੰਬੋਜ਼ ਨੂੰ ਅਨੁਮਾਨ ਕਮੇਟੀ ਅਤੇ ਨੱਥੂ ਰਾਮ ਨੂੰ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ (ਅਹੁਦੇ ਦੇ ਆਧਾਰ 'ਤੇ) ਹਾਊਸ ਕਮੇਟੀ ਦੇ ਚੇਅਰਮੈਨ ਹੋਣਗੇ ਜਦਕਿ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ, ਇੰਦਰਬੀਰ ਸਿੰਘ ਬੁਲਾਰੀਆ ਨੂੰ ਸਰਕਾਰੀ ਭਰੋਸਿਆਂ ਸਬੰਧੀ ਕਮੇਟੀ, ਤਰਸੇਮ ਸਿੰਘ ਡੀ. ਸੀ. ਨੂੰ ਅਧੀਨ ਵਿਧਾਨ ਕਮੇਟੀ, ਗੁਰਕੀਰਤ ਸਿੰਘ ਕੋਟਲੀ ਨੂੰ ਪਟੀਸ਼ਨ ਕਮੇਟੀ, ਗੁਰਪ੍ਰਤਾਪ ਸਿੰਘ ਵਡਾਲਾ ਨੂੰ ਮੇਜ਼ 'ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਕਮੇਟੀ, ਸੁਰਿੰਦਰ ਕੁਮਾਰ ਡਾਵਰ ਨੂੰ ਲਾਇਬ੍ਰੇਰੀ ਕਮੇਟੀ, ਪਰਮਿੰਦਰ ਸਿੰਘ ਪਿੰਕੀ ਨੂੰ ਕੁਐਸਚਨਜ਼ ਅਤੇ ਰੈਫਰੈਂਸਿਜ਼ ਕਮੇਟੀ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।

ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਐਲਾਨ, ਕੋਰੋਨਾ ਨੂੰ ਹਰਾਉਣ ਲਈ ਆਯੁਰਵੇਦਿਕ ਦਵਾਈ ਬਣਾਉਣ ਦਾ ਫੈਸਲਾ 

ਗਠਿਤ ਕੀਤੀਆਂ ਵਿਧਾਨ ਸਭਾ ਕਮੇਟੀਆਂ ਦੇ ਮੈਂਬਰਾਂ ਦੀ ਸੂਚੀ 
ਲੋਕ ਲੇਖਾ ਕਮੇਟੀ : ਗੁਰਮੀਤ ਸਿੰਘ ਮੀਤ ਹੇਅਰ, ਰਾਕੇਸ਼ ਪਾਂਡੇ, ਅਮਰੀਕ ਸਿੰਘ ਢਿੱਲੋਂ, ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ ਪੋਆਰ, ਫਤਹਿਜੰਗ ਸਿੰਘ ਬਾਜਵਾ, ਸੁਸ਼ੀਲ ਕੁਮਾਰ ਰਿੰਕੂ, ਪਵਨ ਕੁਮਾਰ ਆਦੀਆ, ਕੁਲਦੀਪ ਸਿੰਘ ਵੈਦ ਬੁਲਾਰਾ, ਹਰਦੇਵ ਸਿੰਘ ਲਾਡੀ, ਬੁੱਧ ਰਾਮ, ਸ਼ਰਨਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਖਹਿਰਾ।

ਭਲਾਈ ਕਮੇਟੀ : ਨੱਥੂ ਰਾਮ, ਸੁਰਜੀਤ ਸਿੰਘ ਧੀਮਾਨ, ਜੋਗਿੰਦਰ ਪਾਲ, ਬਲਵਿੰਦਰ ਸਿੰਘ, ਰਾਜ ਕੁਮਾਰ ਚੱਬੇਵਾਲ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ ਲੱਖਾ, ਸਤਕਾਰ ਕੌਰ, ਬਲਵਿੰਦਰ ਸਿੰਘ ਧਾਲੀਵਾਲ, ਮਨਜੀਤ ਸਿੰਘ, ਰੁਪਿੰਦਰ ਕੌਰ ਰੂਬੀ, ਪਵਨ ਕੁਮਾਰ ਟੀਨੂ, ਸੁਖਵਿੰਦਰ ਕੁਮਾਰ।

ਸਰਕਾਰੀ ਭਰੋਸਿਆਂ ਸਬੰਧੀ ਕਮੇਟੀ : ਇੰਦਰਬੀਰ ਸਿੰਘ ਬੁਲਾਰੀਆ, ਸੁਖਵਿੰਦਰ ਸਿੰਘ ਡੈਨੀ ਬੁੰਡਾਲਾ, ਹਰਮਿੰਦਰ ਸਿੰਘ ਗਿਂਲ, ਚੌਧਰੀ ਸੁਰਿੰਦਰ ਸਿੰਘ, ਰਾਜਿੰਦਰ ਬੇਰੀ, ਅਰੁਨ ਡੋਗਰਾ, ਸੰਜੀਵ ਤਲਵਾੜ, ਦਲਵੀਰ ਸਿੰਘ ਗੋਲਡੀ, ਬਲਦੇਵ ਸਿੰਘ, ਪ੍ਰੋ. ਬਲਜਿੰਦਰ ਕੌਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੰਵਰਜੀਤ ਸਿੰਘ, ਬਲਵਿੰਦਰ ਸਿੰਘ ਬੈਂਸਾ।

ਪੇਪਰ ਲੇਡ ਕਮੇਟੀ : ਗੁਰਪ੍ਰਤਾਪ ਸਿੰਘ ਵਡਾਲਾ, ਨਿਰਮਲ ਸਿੰਘ, ਸੰਤੋਖ ਸਿੰਘ, ਧਰਮਵੀਰ ਅਗਨੀਹੋਤਰੀ, ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਸੰਜੀਵ ਤਲਵਾੜ, ਦਵਿੰਦਰ ਸਿੰਘ ਘੁਬਾਇਆ, ਕੁਲਤਾਰ ਸਿੰਘ ਸੰਧਵਾਂ, ਕੁਲਵੰਤ ਸਿੰਘ ਪੰਡੋਰੀ।

ਵਿਸ਼ੇਸ਼ ਅਧਿਕਾਰ ਕਮੇਟੀ : ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਪਰਗਟ ਸਿੰਘ ਪੋਆਰ, ਅਮਰਿੰਦਰ ਸਿੰਘ ਰਾਜਾ ਵੜਿੰਗ, ਫਤਹਿਜੰਗ ਸਿੰਘ ਬਾਜਵਾ, ਧਰਮਵੀਰ ਅਗਨੀਹੋਤਰੀ, ਦਰਸ਼ਨ ਲਾਲ, ਕੁਲਦੀਪ ਸਿੰਘ ਵੈਦ ਬੁਲਾਰਾ, ਰਮਿੰਦਰ ਸਿੰਘ ਆਮਲਾ, ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਲਖਵੀਰ ਸਿੰਘ ਲੋਧੀਨੰਗਲ, ਸੁਖਵਿੰਦਰ ਕੁਮਾਰ।

ਸਰਕਾਰੀ ਕਾਰੋਬਾਰ ਕਮੇਟੀ : ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਰਮਨਜੀਤ ਸਿੰਘ ਸਿੱਕੀ, ਅਮਿਤ ਵਿੱਜ, ਸੁਨੀਲ ਦੱਤੀ, ਚੌਧਰੀ ਸੁਰਿੰਦਰ ਸਿੰਘ, ਅਰੁਨ ਡੋਗਰਾ, ਪ੍ਰੀਤਮ ਸਿੰਘ ਕੋਟਭਾਈ, ਦਲਬੀਰ ਸਿੰਘ ਗੋਲਡੀ, ਅਮਨ ਅਰੋੜਾ, ਸਰਵਜੀਤ ਕੌਰ ਮਾਣੂੰਕੇ, ਬਿਕਰਮ ਸਿੰਘ ਮਜੀਠੀਆ, ਐਨ. ਕੇ. ਸ਼ਰਮਾ।

ਹਾਊਸ ਕਮੇਟੀ : ਅਜਾਇਬ ਸਿੰਘ ਭੱਟੀ, ਡਿਪਟੀ ਸਪੀਕਰ (ਅਹੁਦੇ ਦੇ ਆਧਾਰ ਤੇ ਸਭਾਪਤੀ), ਰਣਦੀਪ ਸਿੰਘ, ਦਰਸ਼ਨ ਸਿੰਘ ਬਰਾੜ, ਪਵਨ ਕੁਮਾਰ ਆਦੀਆ, ਹਰਜੋਤ ਕਮਲ ਸਿੰਘ, ਰਾਜਿੰਦਰ ਸਿੰਘ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਕੰਵਰ ਸੰਧੂ, ਸ਼ਰਨਜੀਤ ਸਿੰਘ ਢਿੱਲੋਂ।

ਇਹ ਵੀ ਪੜ੍ਹੋ : ਚੀਫ਼ ਸੈਕਟਰੀ ਦੇ ਬਾਈਕਾਟ ਦਾ ਐਲਾਨ ਹਵਾ-ਹਵਾਈ, ਮੰਤਰੀਆਂ ਨਾਲ ਹੋਈ ਬੈਠਕ 

ਅਧੀਨ ਵਿਧਾਨ ਕਮੇਟੀ : ਤਰਸੇਮ ਸਿੰਘ ਡੀ.ਸੀ., ਰਮਨਜੀਤ ਸਿੰਘ ਸਿੱਕੀ, ਜੋਗਿੰਦਰ ਪਾਲ, ਬਰਿੰਦਰਮੀਤ ਸਿੰਘ ਪਾਹੜਾ, ਬਲਵਿੰਦਰ ਸਿੰਘ, ਦਰਸ਼ਨ ਲਾਲ, ਇੰਦੂ ਬਾਲਾ, ਕੁਲਤਾਰ ਸਿੰਘ ਸੰਧਵਾਂ, ਜਗਦੇਵ ਸਿੰਘ, ਕੰਵਰਜੀਤ ਸਿੰਘ, ਬਲਦੇਵ ਸਿੰਘ ਖਹਿਰਾ, ਅਰੁਨ ਨਾਰੰਗ।

ਲਾਇਬ੍ਰੇਰੀ ਕਮੇਟੀ : ਸੁਰਿੰਦਰ ਕੁਮਾਰ ਡਾਵਰ, ਹਰਮਿੰਦਰ ਸਿੰਘ ਗਿੱਲ, ਅਵਤਾਰ ਸਿੰਘ ਜੂਨੀਅਰ, ਹਰਜੋਤ ਕਮਲ ਸਿੰਘ, ਸੁਖਜੀਤ ਸਿੰਘ, ਜਗਦੇਵ ਸਿੰਘ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਲਖਬੀਰ ਸਿੰਘ ਲੋਧੀਨੰਗਲ, ਸਿਮਰਜੀਤ ਸਿੰਘ ਬੈਂਸ।

ਅਨੁਮਾਨ ਕਮੇਟੀ : ਹਰਦਿਆਲ ਸਿੰਘ ਕੰਬੋਜ਼, ਦਰਸ਼ਨ ਸਿੰਘ ਬਰਾੜ, ਨਿਰਮਲ ਸਿੰਘ, ਮਦਨ ਲਾਲ ਜਲਾਲਪੁਰ, ਨਵਤੇਜ ਸਿੰਘ ਚੀਮਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਤੋਖ ਸਿੰਘ, ਸੁਖਪਾਲ ਸਿੰਘ ਭੁੱਲਰ, ਅੰਗਦ ਸਿੰਘ, ਸੁਖਪਾਲ ਸਿੰਘ ਖਹਿਰਾ, ਕੰਵਰ ਸੰਧੂ, ਪਰਕਾਸ਼ ਸਿੰਘ ਬਾਦਲ, ਪਵਨ ਕੁਮਾਰ ਟੀਨੂ।

ਲੋਕਲ ਬਾਡੀਜ਼ ਕਮੇਟੀ: ਹਰਪ੍ਰਤਾਪ ਸਿੰਘ ਅਜਨਾਲਾ, ਸੁਰਜੀਤ ਸਿੰਘ ਧੀਮਾਨ, ਸੰਗਤ ਸਿੰਘ ਗਿਲਜੀਆਂ, ਮਦਨ ਲਾਲ ਜਲਾਲਪੁਰ, ਅਮਿਤ ਵਿੱਜ, ਰਾਜ ਕੁਮਾਰ, ਸੁਖਜੀਤ ਸਿੰਘ, ਪ੍ਰੀਤਮ ਸਿੰਘ ਕੋਟਭਾਈ, ਇੰਦੂ ਬਾਲਾ, ਨਾਜ਼ਰ ਸਿੰਘ ਮਾਨਸ਼ਾਹੀਆ, ਰੁਪਿੰਦਰ ਕੌਰ ਰੂਬੀ, ਪਰਮਿੰਦਰ ਸਿੰਘ ਢੀਂਡਸਾ, ਮਨਪ੍ਰੀਤ ਸਿੰਘ ਇਆਲੀ।

ਪਟੀਸ਼ਨ ਕਮੇਟੀ : ਗੁਰਕੀਰਤ ਸਿੰਘ ਕੋਟਲੀ, ਨਵਤੇਜ ਸਿੰਘ ਚੀਮਾ, ਸੁਖਪਾਲ ਸਿੰਘ ਭੁੱਲਰ, ਅਵਤਾਰ ਸਿੰਘ ਜੂਨੀਅਰ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ ਲੱਖਾ, ਕੁਲਬੀਰ ਸਿੰਘ ਜ਼ੀਰਾ, ਦਵਿੰਦਰ ਸਿੰਘ ਘੁਬਾਇਆ, ਅਮਰਜੀਤ ਸਿੰਘ ਸੰਦੋਆ, ਜੈ ਕ੍ਰਿਸ਼ਨ ਸਿੰਘ, ਦਿਲਰਾਜ ਸਿੰਘ, ਮਨਪ੍ਰੀਤ ਸਿੰਘ ਇਆਲੀ, ਦਿਨੇਸ਼ ਸਿੰਘ।

ਕੁਐਸਚਨਜ਼ ਅਤੇ ਰੈਫ਼ਰੈਂਸਿਜ਼ ਕਮੇਟੀ : ਪਰਮਿੰਦਰ ਸਿੰਘ ਪਿੰਕੀ, ਬਰਿੰਦਰਮੀਤ ਸਿੰਘ ਪਾਹੜਾ, ਸੁਖਵਿੰਦਰ ਸਿੰਘ ਡੈਨੀ ਬੁੰਡਾਲਾ, ਸੁਨੀਲ ਦੱਤੀ, ਅੰਗਦ ਸਿੰਘ, ਕੁਲਬੀਰ ਸਿੰਘ ਜ਼ੀਰਾ, ਅਮਰਜੀਤ ਸਿੰਘ ਸੰਦੋਆ, ਪਿਰਮਲ ਸੋੰਘ ਧੌਲਾ, ਦਿਲਰਾਜ ਸਿੰਘ।

ਇਹ ਵੀ ਪੜ੍ਹੋ : ਬਰਗਾੜੀ ਅਤੇ ਹੋਰ ਮਾਮਲੇ 'ਚਾਚੇ-ਭਤੀਜੇ' ਲਈ ਬਣ ਨਾ ਜਾਣ ਭਵਿੱਖ ਲਈ ਖਤਰੇ ਦੀ ਘੰਟੀ 


author

Gurminder Singh

Content Editor

Related News