ਪੰਜਾਬ ਵਿਧਾਨ ਸਭਾ ਸੈਸ਼ਨ : ਬ੍ਰਹਮ ਮੋਹਿੰਦਰਾ ਨੇ ਸੁਖਪਾਲ ਖਹਿਰਾ ਖਿਲਾਫ ਪੇਸ਼ ਕੀਤਾ ਪ੍ਰਸਤਾਵ, ''ਆਪ'' ਦਾ ਵਾਕਆਊਟ

11/29/2017 2:44:40 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਸਰਦ ਰੁੱਤ ਸੈਸ਼ਨ ਦੇ ਆਖਰੀ ਦਿਨ ਸੰਸਦੀ ਕਾਰਜ ਮੰਤਰੀ ਬ੍ਰਹਮ ਮੋਹਿੰਦਰਾ ਨੇ ਸੁਖਪਾਲ ਖਹਿਰਾ ਮਾਮਲੇ 'ਤੇ ਮਤਾ ਪੇਸ਼ ਕੀਤਾ। ਇਸ 'ਚ ਉਨ੍ਹਾਂ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਬੈਂਸ ਨੇ ਆਡੀਓ ਕਲਿੱਪ ਜਾਰੀ ਕਰਕੇ ਜਸਟਿਸ ਦੀ ਤੌਹੀਨ ਕੀਤੀ ਹੈ ਅਤੇ ਇਸ ਸਬੰਧੀ ਮੁੱਖ ਜੱਜ ਨੂੰ ਖੁਦ ਧਿਆਨ ਦੇਣਾ ਚਾਹੀਦਾ ਹੈ, ਜਿਸ ਨੂੰ ਪਾਸ ਕਰ ਲਿਆ ਗਿਆ। ਇਸ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਇਤਰਾਜ਼ ਜ਼ਾਹਰ ਕਰਦੇ ਹੋਏ ਸਦਨ 'ਚ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕਰ ਦਿੱਤਾ। ਦੂਜੇ ਪਾਸੇ ਇਸ ਮਾਮਲੇ 'ਤੇ ਬੋਲਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਨਸ਼ਾ ਤਸਕਰੀ ਮਾਮਲੇ 'ਚ ਉਨ੍ਹਾਂ ਦੀ ਰੱਤੀ ਭਰ ਵੀ ਸ਼ਮੂਲੀਅਤੀ ਹੈ ਤਾਂ ਉਨ੍ਹਾਂ ਨੂੰ ਫਾਂਸੀ 'ਤੇ ਚੜ੍ਹਾ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਬਚਾਉਣ ਲਈ ਸਦਨ 'ਚ ਇਸ ਤਰ੍ਹਾਂ ਦੇ ਪ੍ਰਸਤਾਵ ਪਾਸ ਕਰਵਾ ਰਹੀ ਹੈ। ਇਸ ਤੋਂ ਬਾਅਦ ਸਿਮਰਜੀਤ ਬੈਂਸ ਨੇ ਬੋਲਦਿਆਂ ਕਿਹਾ ਕਿ 35 ਲੱਖ ਦੇ ਸੌਦੇ ਪਿੱਛੇ ਸਿੱਧੇ ਤੌਰ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਆ ਰਿਹਾ ਹੈ, ਜਿਸ ਨੂੰ ਲੁਕਾਉਣ ਲਈ ਇਹ ਪ੍ਰਸਤਾਵ ਪਾਸ ਕੀਤਾ ਗਿਆ ਹੈ।


Related News