ਖਹਿਰਾ ਦਾ ਪੰਜਾਬ ਵਿਧਾਨ ਸਭਾ ''ਚ ਵਿਰੋਧੀ ਧਿਰ ਦਾ ਨੇਤਾ ਬਣਨਾ ''ਆਪ'' ਲਈ ਚੰਗਾ ਸ਼ਗਨ : ਜਥੇ. ਸ਼ਾਮਪੁਰਾ

07/25/2017 2:28:57 AM

ਬਟਾਲਾ,  (ਬੇਰੀ)-  ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਜੋ ਕਿ ਬਹੁਤ ਹੀ ਵਧੀਆ ਬੁਲਾਰੇ ਵਜੋਂ ਵੀ ਜਾਣੇ ਜਾਂਦੇ ਹਨ, ਨੂੰ ਵਿਧਾਨ ਸਭਾ ਵਿਚ ਵਿਰੋਧੀ ਧਿਰ ਦਾ ਨੇਤਾ ਚੁਣਨਾ, ਜਿਥੇ ਆਪ ਲਈ ਚੰਗਾ ਸ਼ਗਨ ਹੈ, ਉਥੇ ਨਾਲ ਹੀ ਖਹਿਰਾ ਦੇ ਵਿਰੋਧੀ ਧਿਰ ਦੇ ਨੇਤਾ ਬਣਨ ਨਾਲ ਆਮ ਆਦਮੀ ਪਾਰਟੀ ਸੂਬਾ ਪੰਜਾਬ ਵਿਚ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਚੋਣ ਲੜ ਚੁੱਕੇ ਦਿੱਗਜ ਸਿਆਸਤਦਾਨ ਜਥੇ. ਗੁਰਵਿੰਦਰ ਸਿੰਘ ਸ਼ਾਮਪੁਰਾ ਨੇ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦਾ ਨੇਤਾ ਬਣਨ 'ਤੇ ਮੁਬਾਰਕਬਾਦ ਦੇਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 
ਜਥੇ. ਸ਼ਾਮਪੁਰਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਬਹੁਤ ਹੀ ਸੁਲਝੇ ਹੋਏ  ਸਿਆਸਤਦਾਨ ਹਨ ਅਤੇ ਸਿਆਸਤ ਨਾਲ ਸਬੰਧਤ ਇਕ-ਇਕ ਚੀਜ਼ ਤੋਂ ਭਲੀਭਾਂਤ ਜਾਣੂ ਹਨ। ਜਥੇ. ਸ਼ਾਮਪੁਰਾ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਸਰਬਸੰਮਤੀ ਨਾਲ ਦਿੱਲੀ ਵਿਚ ਹੋਈ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਵਿਚ ਉਨ੍ਹਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਅਤੇ ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ ਮੁਖ ਵਿਰੋਧੀ ਧਿਰ ਹੋਣ ਦੇ ਨਾਤੇ ਹੁਣ ਖਹਿਰਾ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੀ ਅਹਿਮ ਭੂਮਿਕਾ ਅਦਾ ਕਰਨਗੇ। 


Related News