ਵਿਧਾਨ ਸਭਾ ''ਚ ਗੂੰਜਿਆ ਅਧਿਆਪਕਾਂ ਦਾ ਮੁੱਦਾ, ਅਕਾਲੀਆਂ ਤੇ ''ਆਪ'' ਵੱਲੋਂ ਵਾਕਆਊਟ (ਵੀਡੀਓ)

02/13/2019 6:26:11 PM

ਚੰਡੀਗੜ੍ਹ— ਪੰਜਾਬ  ਵਿਧਾਨ ਸਭਾ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਸ਼ੁਰੂਆਤ ਵੀ ਹੰਗਾਮੇਦਾਰ ਹੋਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਪੰਜਾਬ ਵਿਧਾਨ ਸਭਾ 'ਚ ਅਕਾਲੀਆਂ ਵੱਲੋਂ ਅਧਿਆਪਕਾਂ ਦਾ ਮੁੱਦਾ ਚੁੱਕਿਆ ਗਿਆ। ਇਸ ਦੌਰਾਨ ਸਪੀਕਰ ਵੱਲੋਂ ਅਕਾਲੀਆਂ ਦਾ ਮਤਾ ਰੱਦ ਕਰਨ 'ਤੇ ਬਿਕਰਮ ਸਿੰਘ ਮਜੀਠੀਆ ਸਮੇਤ ਮਸੂਚੀ ਅਕਾਲੀ ਲੀਡਰਸ਼ਿਪ ਨੇ ਅਧਿਆਪਕਾਂ 'ਤੇ ਪੰਜਾਬ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਦਾ ਵਿਰੋਧ ਕਰਦੇ ਹੋਏ ਸਦਨ ਦਾ ਵਾਕਆਊਟ ਕਰ ਦਿੱਤਾ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਐਤਵਾਰ ਨੂੰ ਪਟਿਆਲਾ 'ਚ ਅਧਿਆਪਕਾਂ ਨਾਲ ਕੀਤੇ ਗਏ ਲਾਠੀਚਾਰਜ ਦੇ ਸਬੰਧ 'ਚ ਅੱਜ ਅਕਾਲੀਆਂ ਵੱਲੋਂ ਪੰਜਾਬ ਵਿਧਾਨ ਸਭਾ 'ਚ 'ਕੰਮ ਰੋਕੂ' ਮਤਾ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਸ ਮਤੇ 'ਚ ਇਹ ਕਿਹਾ ਗਿਆ ਸੀ ਕਿ ਅਧਿਆਪਕਾਂ ਨਾਲ ਕੀਤੇ ਗਏ ਅਤਿਆਚਾਰ 'ਤੇ ਪੰਜਾਬ ਵਿਧਾਨ ਸਭਾ 'ਚ ਸਾਰੇ ਕੰਮ ਰੋਕ 'ਤੇ ਇਸ 'ਤੇ ਬਹਿਸ ਕੀਤੀ ਜਾਵੇ ਪਰ ਸਪੀਕਰ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਇਹ ਕਾਨੂੰਨ ਵਿਵਸਥਾ ਦਾ ਮਸਲਾ ਹੈ। ਉਨ੍ਹਾਂ ਨੇ ਕਿਹਾ ਕਿ ਸਪੀਕਰ ਵੱਲੋਂ ਮਤਾ ਰੱਦ ਕਰਨ ਦੇ ਵਿਰੋਧ ਵਜੋਂ ਸਮੂਚੀ ਅਕਾਲੀ ਦਲ ਵੱਲੋਂ ਸਦਨ ਤੋਂ ਵਾਕਆਊਟ ਕਰ ਦਿੱਤਾ ਗਿਆ। ਇਸ ਦੌਰਾਨ ਅਕਾਲੀਆਂ ਵੱਲੋਂ 'ਅਧਿਆਪਕਾਂ ਦੀਆਂ ਜਾਇਜ਼ਾਂ ਮੰਗਾਂ ਪੂਰੀਆਂ ਕਰੋ', 'ਧੱਕੇਸ਼ਾਹੀ ਬੰਦ' ਅਤੇ 'ਪੰਜਾਬ ਸਰਕਾਰ ਮੁਰਦਾਬਾਦ' ਦੇ ਨਾਅਰੇ ਲਗਾਏ ਗਏ। 


ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਐਤਵਾਰ ਨੂੰ ਹੱਕੀ ਮੰਗਾਂ ਲਈ ਧਰਨਾ ਦੇ ਰਹੇ ਬਗੈਰ ਕਿਸੇ ਕਾਰਨ ਅਧਿਆਪਕਾਂ 'ਤੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਨੂੰ ਗੁਰੂ ਦਾ ਦਰਜਾ ਦਿੱਤਾ ਜਾਂਦਾ ਹੈ ਅਤੇ ਮੁੱਖ ਮੰਤਰੀ ਦੇ ਜ਼ਿਲੇ 'ਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਜਗ੍ਹਾ ਉਨ੍ਹਾਂ 'ਤੇ ਨਾਜਾਇਜ਼ ਹੀ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਮੰਗ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਨੇ ਲੇਡੀਜ਼ ਅਧਿਆਪਕਾਂ ਨਾਲ ਗਲਤ ਵਿਵਹਾਰ ਕੀਤਾ ਹੈ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਨ੍ਹਾਂ 'ਤੇ ਪਰਚੇ ਦਰਜ ਕੀਤੇ ਜਾਣ ਅਤੇ ਅਧਿਆਪਕਾਂ ਦੀਆਂ ਮੰਗਾਂ ਮੰਨੀਆਂ ਜਾਣ ਅਤੇ ਉਨ੍ਹਾਂ 'ਤੇ ਦਰਜ ਕੀਤੇ ਗਏ ਕੇਸ ਵੀ ਵਾਪਸ ਲਏ ਜਾਣ।

ਉਥੇ ਹੀ ਦੂਜੇ ਪਾਸੇ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵੀ ਸਰਕਾਰ ਨੂੰ ਘੇਰਿਆ ਅਤੇ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕਰ ਦਿੱਤਾ।

 

shivani attri

This news is Content Editor shivani attri