ਮਾਨਸੂਨ ਇਜਲਾਸ : ਸਦਨ ''ਚ ਰੌਲੇ-ਰੱਪੇ ਦੌਰਾਨ ਦੂਜੇ ਦਿਨ ਦੀ ਕਾਰਵਾਈ ਖਤਮ
Monday, Aug 05, 2019 - 06:39 PM (IST)

ਚੰਡੀਗੜ੍ਹ (ਵਰੁਣ) : ਪੰਜਾਬ ਵਿਧਾਨ ਸਭਾ 'ਚ ਮਾਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਖਤਮ ਕਰਦਿਆਂ ਇਸ ਨੂੰ ਮੰਗਲਵਾਰ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਦੌਰਾਨ ਵਿਧਾਨ ਸਭਾ 'ਚ ਵਿਰੋਧੀ ਧਿਰਾਂ ਵਲੋਂ ਵੱਖ-ਵੱਖ ਮੁੱਦਿਆਂ 'ਤੇ ਕੈਪਟਨ ਸਰਕਾਰ ਨੂੰ ਘੇਰਿਆ ਗਿਆ। ਅਕਾਲੀ ਦਲ ਵਲੋਂ ਬੇਅਦਬੀ ਮਾਮਲਿਆਂ 'ਤੇ 'ਕੰਮ ਰੋਕੂ ਪ੍ਰਸਤਾਵ' ਦਾ ਮੁੱਦਾ ਚੁੱਕਿਆ ਗਿਆ, ਜਿਸ ਨੂੰ ਸਪੀਕਰ ਵਲੋਂ ਰੱਦ ਕਰਨ 'ਤੇ ਅਕਾਲੀ ਦਲ ਨੇ ਸਦਨ 'ਚੋਂ ਵਾਕਆਊਟ ਕਰ ਦਿੱਤਾ।
ਦੂਜੇ ਪਾਸੇ ਆਮ ਆਦਮੀ ਪਾਰਟੀ ਵਲੋਂ ਵੀ ਪੰਜਾਬ 'ਚ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਚੁੱਕਿਆ ਗਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਸਦਨ 'ਚੋਂ ਵਾਕਆਊਟ ਕੀਤਾ ਗਿਆ। ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕਾਂ ਨੇ ਵੀ ਆਪੋ-ਆਪਣੀਆਂ ਸਮੱਸਿਆਵਾਂ ਸਦਨ 'ਚ ਰੱਖੀਆਂ, ਜਿਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਵਾਬ ਦਿੱਤਾ।