''ਪੰਜਾਬ ਵਿਧਾਨ ਸਭਾ'' ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਜਾਣੋ ਕਿਹੜੇ ਬਿੱਲ ਹੋਏ ਪਾਸ

10/21/2020 12:36:02 PM

ਚੰਡੀਗੜ੍ਹ (ਰਮਨਜੀਤ) : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਤੀਜੇ ਅਤੇ ਆਖਰੀ ਦਿਨ ਦੀ ਕਾਰਵਾਈ ਦੌਰਾਨ ਕੁੱਲ 7 ਬਿੱਲ ਪਾਸ ਕੀਤੇ ਗਏ, ਜਿਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਦੀ ਆਖਰੀ ਦਿਨ ਦੀ ਕਾਰਵਾਈ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਪੇਸ਼ 'ਦਿ ਪੰਜਾਬ ਭੌਂਦੇਦਾਰ, ਬੂਟੇਮਾਰ, ਦੋਹਲੀਦਾਰ, ਇੰਸਾਰ ਮਿਆਦੀ, ਮੁਕਰਰਾੜੀਧਾਰ, ਮੁੰਧੀਮਾਰ, ਪਨਾਹੀ ਕਾਦੀਮ, ਸੌਂਜੀਦਾਰ ਜਾਂ ਤਰੱੜਧਕਾਰ (ਮਾਲਕਾਨਾ ਅਧਿਕਾਰ ਦੇਣ) ਸਬੰਧੀ ਬਿੱਲ-2020 ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਪੰਜਾਬ ਵਿਜੀਲੈਂਸ ਕਮਿਸ਼ਨ ਬਿੱਲ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਰਾਜ ਚੌਕਸੀ ਕਮਿਸ਼ਨ ਬਿੱਲ-2020, ਦਿ ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2020, ਦੀ ਪੰਜਾਬ ਟਿਸ਼ੂ ਕਲਚਰ ਬੇਸਡ ਸੀਡ ਪਟੈਟੋ ਬਿੱਲ-2020, ਪੰਜਾਬ ਭੌਂ ਮਾਲੀਆ (ਸੋਧਨਾ) ਬਿੱਲ-2020 ਅਤੇ ਦੀ ਫੈਕਟਰੀਜ਼ (ਪੰਜਾਬ ਸੋਧਨਾ) ਬਿੱਲ-2020 ਪਾਸ ਕੀਤੇ ਗਏ।

PunjabKesari

PunjabKesari

ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਪ੍ਰਦਰਸ਼ਨ
ਪੋਸਟ ਮੈਟ੍ਰਿਕ ਵਜ਼ੀਫ਼ਾ ਘਪਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਦੋਹਾਂ ਪਾਰਟੀਆਂ ਦੇ ਵਿਧਾਇਕਾਂ ਧਰਮਸੋਤ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਧਰਮਸੋਤ ਦੀ ਬਰਖ਼ਾਸਤਗੀ ਦੀ ਮੰਗ ਕੀਤੀ।

PunjabKesari
 


Babita

Content Editor

Related News