ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ਅੰਦਰ BSF ਮੁੱਦੇ ਨੂੰ ਲੈ ਕੇ ਪੇਸ਼ ਕੀਤਾ ਗਿਆ ਮਤਾ ''ਪਾਸ''
Thursday, Nov 11, 2021 - 12:22 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ ਅੰਦਰ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਬੀ. ਐੱਸ. ਐੱਫ. ਮੁੱਦੇ ਨੂੰ ਲੈ ਕੇ ਪੇਸ਼ ਕੀਤਾ ਗਿਆ ਮਤਾ ਪਾਸ ਕਰ ਦਿੱਤਾ ਗਿਆ ਹੈ। ਇਹ ਮਤਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੇਸ਼ ਕੀਤਾ ਗਿਆ ਸੀ। ਦੱਸ ਦੇਈਏ ਕਿ ਇਸ ਦੌਰਾਨ ਭਾਜਪਾ ਦੇ ਦੋਵੇਂ ਵਿਧਾਇਕ ਸਦਨ 'ਚੋਂ ਗੈਰ-ਹਾਜ਼ਰ ਰਹੇ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਨੇ ਸਿੰਘੂ ਬਾਰਡਰ 'ਤੇ ਕੀਤੀ ਖ਼ੁਦਕੁਸ਼ੀ, ਇਸ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਬੀ. ਐੱਸ. ਐੱਫ. ਵੱਲੋਂ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫ਼ੈਸਲਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਪੁਲਸ 'ਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇੰਨਾ ਵੱਡਾ ਫ਼ੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ। ਉੱਥੇ ਹੀ ਮੁੱਖ ਮੰਤਰੀ ਚੰਨੀ ਨੇ ਵੀ ਕਿਹਾ ਹੈ ਕਿ ਸਰਬ ਸੰਮਤੀ ਨਾਲ ਇਸ ਮਤੇ ਨੂੰ ਪਾਸ ਕੀਤਾ ਗਿਆ ਹੈ ਅਤੇ ਇਹ ਸਾਂਝੀ ਲੜਾਈ ਹੈ, ਜੋ ਕਿ ਮਿਲ ਕੇ ਲੜੀ ਜਾਵੇਗੀ।
ਇਹ ਵੀ ਪੜ੍ਹੋ : ਵਿਧਾਇਕਾ ਰੁਪਿੰਦਰ ਰੂਬੀ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਬੋਲੇ CM ਚੰਨੀ, 'ਵਧਾਈਆਂ ਭੈਣੇ ਤੈਨੂੰ ਵਧਾਈਆਂ ਨੀ...'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ