ਪੰਜਾਬ ਵਿਧਾਨ ਸਭਾ : ਭਗਵੰਤ ਮਾਨ ਨੇ ਚੰਡੀਗੜ੍ਹ ਮੁੱਦੇ 'ਤੇ ਕੇਂਦਰ ਖ਼ਿਲਾਫ਼ ਪੇਸ਼ ਕੀਤਾ ਮਤਾ, ਬਹਿਸ ਜਾਰੀ

Friday, Apr 01, 2022 - 11:39 AM (IST)

ਪੰਜਾਬ ਵਿਧਾਨ ਸਭਾ : ਭਗਵੰਤ ਮਾਨ ਨੇ ਚੰਡੀਗੜ੍ਹ ਮੁੱਦੇ 'ਤੇ ਕੇਂਦਰ ਖ਼ਿਲਾਫ਼ ਪੇਸ਼ ਕੀਤਾ ਮਤਾ, ਬਹਿਸ ਜਾਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਮੁੱਦੇ 'ਤੇ ਕੇਂਦਰ ਸਰਕਾਰ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਰਾਜਧਾਨੀ ਮੂਲ ਸੂਬੇ ਕੋਲ ਹੀ ਰਹਿੰਦੀ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦਰਾਂ ਬਾਰੇ ਲਏ ਫ਼ੈਸਲੇ 'ਤੇ 'ਸੁਖਪਾਲ ਖਹਿਰਾ' ਦਾ ਟਵੀਟ, ਜਾਣੋ ਕੀ ਕਿਹਾ

ਉਨ੍ਹਾਂ ਨੇ ਚੰਡੀਗੜ੍ਹ ਨੂੰ ਮੁਕੰਮਲ ਤੌਰ 'ਤੇ ਪੰਜਾਬ ਨੂੰ ਦੇਣ ਦੀ ਮੰਗ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਅਜਿਹਾ ਕੋਈ ਵੀ ਕਦਮ ਨਾ ਚੁੱਕੇ, ਜਿਸ ਨਾਲ ਸਾਂਝੀਆਂ ਸੰਪੱਤੀਆਂ ਦੇ ਸੰਤੁਲਨ 'ਚ ਵਿਘਨ ਪਵੇ। ਫਿਲਹਾਲ ਇਸ ਮਤੇ 'ਤੇ ਸਦਨ 'ਚ ਬਹਿਸ ਜਾਰੀ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਪਤੀ-ਪਤਨੀ ਨਾਲ ਵਾਪਰੇ ਭਿਆਨਕ ਹਾਦਸੇ ਨੇ ਖੜ੍ਹੇ ਕੀਤੇ ਰੌਂਗਟੇ, CCTV 'ਚ ਕੈਦ ਹੋਇਆ ਖ਼ੌਫ਼ਨਾਕ ਦ੍ਰਿਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News