ਪੰਜਾਬ ਵਿਧਾਨ ਸਭਾ 'ਚ ਚੰਡੀਗੜ੍ਹ ਮੁੱਦੇ 'ਤੇ ਸਰਬ ਸੰਮਤੀ ਨਾਲ ਮਤਾ ਪਾਸ, PM ਮੋਦੀ ਨੂੰ ਮਿਲਣਗੇ ਭਗਵੰਤ ਮਾਨ

04/01/2022 1:57:52 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਚੰਡੀਗੜ੍ਹ 'ਚ ਮੁਲਾਜ਼ਮਾਂ 'ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪੇਸ਼ ਕੀਤੇ ਗਏ ਮਤੇ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ ਹੈ। ਇਹ ਪ੍ਰਸਤਾਵ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ 'ਚ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਅੰਦਰ ਇਸ ਮੁੱਦੇ 'ਤੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਨੂੰ ਰੋਕਣ ਲਈ ਕਈਆਂ ਨੇ ਕੋਸ਼ਿਸ਼ ਕੀਤੀ ਪਰ ਪੰਜਾਬ 'ਚ ਦੁਬਾਰਾ ਉੱਗਣ ਦੀ ਤਾਕਤ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦਰਾਂ ਬਾਰੇ ਲਏ ਫ਼ੈਸਲੇ 'ਤੇ 'ਸੁਖਪਾਲ ਖਹਿਰਾ' ਦਾ ਟਵੀਟ, ਜਾਣੋ ਕੀ ਕਿਹਾ

ਉਨ੍ਹਾਂ ਕਿਹਾ ਕਿ ਪੰਜਾਬ ਨਾਲ ਜੋ ਧੱਕਾ ਹੋ ਰਿਹਾ ਹੈ, ਅਸੀਂ ਇਸ ਦੀ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕਰਦੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਕੇਂਦਰ ਤੋਂ ਸਮਾਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਅੱਗੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮੈਂ ਪੂਰੀ ਦੁਨੀਆਂ 'ਚ ਵੱਸਦੇ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਕਦੇ ਵੀ ਪਾਸਾ ਨਹੀਂ ਵੱਟੇਗੀ ਅਤੇ ਕਦੇ ਵੀ ਕੋਈ ਨਕਾਬ ਮੂੰਹ 'ਤੇ ਨਹੀਂ ਪਾਵੇਗੀ।

ਇਹ ਵੀ ਪੜ੍ਹੋ : ਲੁਧਿਆਣਾ : ਪਤੀ-ਪਤਨੀ ਨਾਲ ਵਾਪਰੇ ਭਿਆਨਕ ਹਾਦਸੇ ਨੇ ਖੜ੍ਹੇ ਕੀਤੇ ਰੌਂਗਟੇ, CCTV 'ਚ ਕੈਦ ਹੋਇਆ ਖ਼ੌਫ਼ਨਾਕ ਦ੍ਰਿਸ਼

ਅਸੀਂ ਕਦੇ ਵੀ ਪੰਜਾਬ ਦੇ ਹੱਕਾਂ ਲਈ ਦੋਗਲੀ ਨੀਤੀ ਨਹੀਂ ਅਪਣਾਵਾਂਗੇ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜੋ ਵੀ ਕਰਾਂਗੇ, ਡੰਕੇ ਦੀ ਚੋਟ 'ਤੇ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਲੋਕਾਂ ਨੂੰ ਜੋ ਘਾਟਾ ਪਿਆ ਹੈ, ਸਭ ਤੋਂ ਪਹਿਲਾਂ ਉਸ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਪੰਜਾਬ ਅਤੇ ਪੰਜਾਬੀਅਤ ਲਈ ਜਿੱਥੇ ਵੀ ਲੜਾਈ ਲੜਨੀ ਪਈ, ਅਸੀਂ ਲੜਾਂਗੇ ਕਿਉਂਕਿ ਪੰਜਾਬ ਨੂੰ ਦੇਸ਼ ਦਾ ਸਿਰਮੌਰ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਪੈਰਾਂ 'ਚ ਪਈਆਂ ਜੰਜ਼ੀਰਾਂ ਨੂੰ ਤੋੜ ਕੇ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਵਾਂਗੇ। 

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ : ਭਗਵੰਤ ਮਾਨ ਨੇ ਚੰਡੀਗੜ੍ਹ ਮੁੱਦੇ 'ਤੇ ਕੇਂਦਰ ਖ਼ਿਲਾਫ਼ ਪੇਸ਼ ਕੀਤਾ ਮਤਾ, ਬਹਿਸ ਜਾਰੀ
ਚੰਡੀਗੜ੍ਹ 'ਚ ਲਾਗੂ ਹੋਇਆ ਸੈਂਟਰਲ ਸਰਵਿਸਿਜ਼ ਰੂਲਜ਼
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਹਾਲ ਹੀ 'ਚ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਣ ਵਾਲੇ ਮੁਲਾਜ਼ਮਾਂ ਲਈ ਸੈਂਟਰਲ ਸਰਵਿਸਿਜ਼ ਰੂਲਜ਼ ਲਾਗੂ ਕਰ ਦਿੱਤਾ ਗਿਆ ਹੈ, ਜਿਸ ਦਾ ਪੰਜਾਬ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News