ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ
Saturday, Jun 25, 2022 - 10:23 AM (IST)
ਚੰਡੀਗੜ੍ਹ : ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਰਾਜਪਾਲ ਦੇ ਭਾਸ਼ਣ 'ਤੇ ਜਵਾਬ ਦੇਣਗੇ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮਾਈਨਿੰਗ ਮਾਮਲੇ ਦਾ ਮੁੱਦਾ ਭਖਿਆ। ਇਸ ਨੂੰ ਲੈ ਕੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ ਆਹਮੋ-ਸਾਹਮਣੇ ਹੋਏ।
ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਵੱਲੋਂ ਰੇਤ-ਬੱਜਰੀ ਬਾਰੇ ਪੁੱਛੇ ਸਵਾਲ ਦੇ ਜਵਾਬ ਦਿੰਦੇ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਰੇਤ-ਬੱਜਰੀ ਤੋਂ ਪੰਜਾਬ ਸਰਕਾਰ ਨੂੰ 30 ਕਰੋੜ ਮਾਲੀਆ ਆ ਰਿਹਾ ਹੈ। ਨਾਜਾਇਜ਼ ਮਾਈਨਿੰਗ ਦੇ 277 ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਸਤੀ ਰੇਤ ਤੇ ਬੱਜਰੀ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੁਲਤਵੀ ਹੋਇਆ ਮੁਲਾਜ਼ਮਾਂ ਦਾ ਧਰਨਾ
ਇਸ ਤੋਂ ਇਲਾਵਾ ਗੰਨੇ ਦੀ ਫ਼ਸਲ ਦੀ ਅਦਾਇਗੀ ਨੂੰ ਲੈ ਕੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦਾ ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਜਵਾਬ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਮਿੱਲਾਂ ਦੀਆਂ ਪ੍ਰਾਪਰਟੀਆਂ ਜ਼ਬਤ ਕਰਕੇ ਲੋਕਾਂ ਨੂੰ ਪੈਸੇ ਦਿੱਤੇ ਜਾਣਗੇ। ਇਸ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਦੀ ਕਿਸੇ ਵੀ ਸਥਾਨ ਨੂੰ ਉਚੇਚੇ ਸਥਾਨ ਤੌਰ 'ਤੇ ਸੈਰ-ਸਪਾਟਾ ਐਲਾਨਣ ਦੀ ਪਾਲਿਸੀ ਨਹੀਂ ਹੈ। ਉਨ੍ਹਾਂ ਕਿਹਾ ਕਿ ਤਲਵਾੜਾ ਦੇ ਕੰਢੀ ਇਲਾਕੇ ਨੂੰ ਸੈਰ-ਸਪਾਟੇ ਦੀਆਂ ਸਹੂਲਤਾਂ ਨੂੰ ਵਿਕਸਿਤ ਕਰਨ 'ਤੇ ਵਿਚਾਰ ਕਰੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ