ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਲਈ ਮੁਲਤਵੀ
Monday, Jun 27, 2022 - 01:16 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਸੋਮਵਾਰ ਨੂੰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਦੌਰਾਨ ਪੰਜਾਬ ਦੀ ਜਨਤਾ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ ਬਜਟ ਇਜਲਾਸ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਐਲਾਨ
ਬਜਟ ਖ਼ਤਮ ਹੋਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਮੰਗਲਵਾਰ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ 'ਚ ਬਜਟ ਸੈਸ਼ਨ 24 ਜੂਨ ਤੋਂ ਸ਼ੁਰੂ ਹੋਇਆ ਸੀ, ਜੋ ਕਿ 30 ਜੂਨ ਤੱਕ ਚੱਲੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ