ਪੰਜਾਬ ਵਿਧਾਨ ਸਭਾ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ, 'ਬਜਟ' ਨੂੰ ਲੈ ਕੇ ਹੋਵੇਗੀ ਵਿਚਾਰ-ਚਰਚਾ

06/28/2022 10:26:45 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਬੀਤੇ ਦਿਨ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ ਸੀ। ਅੱਜ ਵਿਧਾਨ ਸਭਾ 'ਚ ਇਸ ਬਜਟ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਨੂੰ ਹਾਈਕੋਰਟ 'ਚ ਚੁਣੌਤੀ, ਅੱਜ ਹੋਵੇਗੀ ਸੁਣਵਾਈ

ਉੱਥੇ ਹੀ ਬਜਟ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਬਜਟ ਇਜਲਾਸ 24 ਜੂਨ ਤੋਂ ਸ਼ੁਰੂ ਹੋਇਆ ਸੀ। ਇਸ ਦੌਰਾਨ 27 ਜੂਨ ਦਿਨ ਸੋਮਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ ਸੀ। ਇਹ ਬਜਟ ਇਜਲਾਸ 30 ਜੂਨ ਤੱਕ ਚੱਲੇਗਾ।
ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦੀ ਭਾਰੀ ਸੁਰੱਖਿਆ ਵਿਚਾਲੇ ਅੰਮ੍ਰਿਤਸਰ ਅਦਾਲਤ 'ਚ ਪੇਸ਼ੀ, 8 ਦਿਨਾਂ ਦੇ ਰਿਮਾਂਡ 'ਤੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita