ਪੰਜਾਬ ਵਿਧਾਨ ਸਭਾ ਦੀ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ, ਸਦਨ 'ਚ ਅੱਜ ਵੀ ਹੰਗਾਮੇ ਦੇ ਆਸਾਰ

06/29/2022 2:44:11 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਅੱਜ ਸਦਨ 'ਚ ਕੈਗ ਰਿਪੋਰਟ ਰੱਖੇ ਜਾਣ ਦੀ ਚਰਚਾ ਹੈ। ਸਦਨ 'ਚ ਅੱਜ ਵੀ ਹੰਗਾਮੇ ਦੇ ਆਸਾਰ ਹਨ। ਬੀਤੇ ਦਿਨ ਵੀ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਦਨ 'ਚ ਹੰਗਾਮਾ ਹੋਇਆ ਸੀ। ਸਦਨ ਸ਼ੁਰੂ ਹੋਣ ਤੋਂ ਪਹਿਲਾਂ ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਵੱਲੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਿਆ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅੱਜ ਤੋਂ 5 ਦਿਨ ਸ਼ਹਿਰ 'ਚ ਪ੍ਰੀ-ਮਾਨਸੂਨ ਦੀਆਂ ਫੁਹਾਰਾਂ

ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ 'ਚ ਸਮਾਂ ਬਹੁਤ ਘੱਟ ਮਿਲਦਾ ਹੈ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਜਨਤਾ ਦੇ ਸਾਰੇ ਮੁੱਦਿਆਂ ਨੂੰ ਸਦਨ 'ਚ ਰੱਖਿਆ ਜਾਵੇ। ਸਿੱਧੂ ਮੂਸੇਵਾਲਾ ਕਤਲਕਾਂਡ ਬਾਰੇ ਬੋਲਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਇਸ ਘਟਨਾ ਦੇ ਸਾਰੇ ਦੋਸ਼ੀ ਨਹੀਂ ਫੜ੍ਹੇ ਗਏ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਤੋਂ ਜਲਦ ਦੋਸ਼ੀਆਂ ਨੂੰ ਕਾਬੂ ਕਰਕੇ ਸਜ਼ਾ ਦੇਵੇ।

ਇਹ ਵੀ ਪੜ੍ਹੋ : ਪੰਜਾਬ ਦੇ DGP ਦੀ ਤਸਵੀਰ ਦਾ ਗਲਤ ਇਸਤੇਮਾਲ, ਪੰਜਾਬ ਪੁਲਸ ਵੱਲੋਂ ਅਲਰਟ ਜਾਰੀ

ਮਨਪ੍ਰੀਤ ਇਆਲੀ ਨੇ ਦੋਸ਼ ਲਾਇਆ ਕਿ ਜਦੋਂ ਸਦਨ 'ਚ ਵਿਰੋਧੀ ਧਿਰ ਦਾ ਕੋਈ ਆਗੂ ਬੋਲਦਾ ਹੈ ਤਾਂ ਉਸ ਦੀ ਸਪੀਚ ਨੂੰ ਦੂਰੋਂ ਹੀ ਦਿਖਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਗਲਤ ਹੈ ਕਿਉਂਕਿ ਜੇਕਰ ਸਭ ਕੁੱਝ ਲਾਈਵ ਹੀ ਹੈ ਤਾਂ ਫਿਰ ਅਜਿਹਾ ਪੱਖਪਾਤ ਨਹੀਂ ਕਰਨਾ ਚਾਹੀਦਾ।  
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News