ਪੰਜਾਬ ਵਿਧਾਨ ਸਭਾ 'ਚ ਦਿੱਲੀ ਏਅਰਪੋਰਟ ਜਾਂਦੀਆਂ ਬੱਸਾਂ 'ਤੇ ਪਿਆ ਰੌਲਾ, ਆਪਸ 'ਚ ਭਿੜੇ ਭੁੱਲਰ ਤੇ ਬਾਜਵਾ

Wednesday, Jun 29, 2022 - 04:22 PM (IST)

ਪੰਜਾਬ ਵਿਧਾਨ ਸਭਾ 'ਚ ਦਿੱਲੀ ਏਅਰਪੋਰਟ ਜਾਂਦੀਆਂ ਬੱਸਾਂ 'ਤੇ ਪਿਆ ਰੌਲਾ, ਆਪਸ 'ਚ ਭਿੜੇ ਭੁੱਲਰ ਤੇ ਬਾਜਵਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ ਤੋਂ ਦਿੱਲੀ ਏਅਰਪੋਰਟ ਨੂੰ ਚਲਾਈਆਂ ਗਈਆਂ ਬੱਸਾਂ ਨੂੰ ਲੈ ਕੇ ਰੌਲਾ-ਰੱਪਾ ਪੈ ਗਿਆ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਸਿੱਧੀਆਂ ਬੱਸਾਂ ਚਲਾਈਆਂ ਗਈਆਂ ਹਨ ਤਾਂ ਇਸ 'ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਹੁਤ ਪੁਰਾਣੇ ਸਮੇਂ ਤੋਂ ਦਿੱਲੀ ਏਅਰਪੋਰਟ ਲਈ ਨਿੱਜੀ ਅਤੇ ਸਰਕਾਰੀ ਬੱਸਾਂ ਚਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅੱਜ ਤੋਂ 5 ਦਿਨ ਸ਼ਹਿਰ 'ਚ ਪ੍ਰੀ-ਮਾਨਸੂਨ ਦੀਆਂ ਫੁਹਾਰਾਂ

PunjabKesari

ਉਨ੍ਹਾਂ ਕਿਹਾ ਕਿ ਅਚਾਨਕ ਸਾਲ 2018 'ਚ ਦਿੱਲੀ ਦੀ ਸਰਕਾਰ ਵੱਲੋਂ ਇਨ੍ਹਾਂ ਬੱਸਾਂ 'ਤੇ ਪਾਬੰਦੀ ਲਾ ਦਿੱਤੀ ਗਈ ਸੀ ਅਤੇ ਹੁਣ ਅਚਾਨਕ ਦਿੱਲੀ ਸਰਕਾਰ ਵੱਲੋਂ ਇਸ ਦੀ ਇਜਾਜ਼ਤ ਦੇ ਦਿੱਤੀ ਗਈ ਤਾਂ ਫਿਰ 5 ਸਾਲ ਤੱਕ ਸੂਬੇ ਨੂੰ ਇਸ ਤੋਂ ਵਾਂਝਾ ਕਿਉਂ ਰੱਖਿਆ ਗਿਆ। ਉਨ੍ਹਾਂ ਪੁੱਛਿਆ ਕਿ ਇਹ ਬੱਸਾਂ ਕਿਸ ਕਾਨੂੰਨ ਅਧੀਨ ਬੰਦ ਕੀਤੀਆਂ ਗਈਆਂ ਅਤੇ ਫਿਰ ਕਿਸ ਕਾਨੂੰਨ ਅਧੀਨ ਸ਼ੁਰੂ ਕਰ ਦਿੱਤੀਆਂ ਗਈਆਂ। ਪ੍ਰਤਾਪ ਸਿੰਘ ਬਾਜਵਾ ਨੇ ਪੁੱਛਿਆ ਕਿ ਇਨ੍ਹਾਂ ਬੱਸਾਂ ਨੂੰ ਚਲਾਉਣ ਦੀ ਇਜਾਜ਼ਤ ਕਦੋਂ ਲਈ ਗਈ, ਉਸ ਦੇ ਆਰਡਰ ਦੀ ਕਾਪੀ ਟਰਾਂਸਪੋਰਟ ਮੰਤਰੀ ਉਨ੍ਹਾਂ ਨੂੰ ਦਿਖਾਉਣ।

ਇਹ ਵੀ ਪੜ੍ਹੋ : ਪੰਜਾਬ ਦੇ DGP ਦੀ ਤਸਵੀਰ ਦਾ ਗਲਤ ਇਸਤੇਮਾਲ, ਪੰਜਾਬ ਪੁਲਸ ਵੱਲੋਂ ਅਲਰਟ ਜਾਰੀ

PunjabKesari

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਵੀ ਇਨ੍ਹਾਂ ਬੱਸਾਂ ਨੂੰ ਚਲਾਉਣ ਲਈ ਦਿੱਲੀ ਜਾ ਕੇ ਵਾਰ-ਵਾਰ ਮਨਜ਼ੂਰੀ ਲੈਣ ਦੀ ਕੋਸ਼ਿਸ਼ ਕੀਤੀ ਸੀ। ਇਸ 'ਤੇ ਜਵਾਬ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਇਨ੍ਹਾਂ ਬੱਸਾਂ ਨੂੰ ਚਲਾਉਣ ਲਈ ਅਖ਼ੀਰਲੇ 2 ਮਹੀਨੇ ਕੋਸ਼ਿਸ਼ ਕੀਤੀ ਸੀ ਪਰ ਅਸੀਂ ਵੀ ਲਗਾਤਾਰ 3 ਮਹੀਨਿਆਂ ਤੋਂ ਇਹ ਕੋਸ਼ਿਸ਼ ਕਰ ਰਹੇ ਸੀ ਅਤੇ 3 ਮਹੀਨਿਆਂ ਬਾਅਦ ਜਾ ਕੇ ਇਹ ਬੱਸਾਂ ਸ਼ੁਰੂ ਹੋ ਸਕੀਆਂ ਹਨ। ਉਨ੍ਹਾਂ ਕਿਹਾ ਕਿ ਬੱਸਾਂ ਚਲਾਉਣ ਲਈ ਕਾਂਗਰਸ ਸਰਕਾਰ ਨੇ ਅਖ਼ੀਰ 'ਚ ਕੋਸ਼ਿਸ਼ ਕੀਤੀ, ਜੋ ਕਿ ਉਸ ਦਾ ਸਿਆਸੀ ਸਟੰਟ ਸੀ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪਹਿਲੇ 5 ਸਾਲ ਕਾਂਗਰਸ ਨੇ ਇਹ ਕੋਸ਼ਿਸ਼ ਕਿਉਂ ਨਹੀਂ ਕੀਤੀ। 

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੀ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ, ਸਦਨ 'ਚ ਅੱਜ ਵੀ ਹੰਗਾਮੇ ਦੇ ਆਸਾਰ

ਕਾਂਗਰਸੀ ਮੰਤਰੀਆਂ ਨੇ 13 ਵਾਰ ਦਿੱਲੀ ਸਰਕਾਰ ਨੂੰ ਚਿੱਠੀਆਂ ਲਿਖੀਆਂ : ਰਾਜਾ ਵੜਿੰਗ
ਰਾਜਾ ਵੜਿੰਗ ਨੇ ਟਰਾਂਸਪੋਰਟ ਮੰਤਰੀ ਨੂੰ ਪੁੱਛਿਆ ਕਿ ਟਰਾਂਸਪੋਰਟ ਮੰਤਰੀ ਮੁਤਾਬਕ ਸੁਪਰੀਮ ਕੋਰਟ ਨੇ ਇਨ੍ਹਾਂ ਬੱਸਾਂ ਨੂੰ ਜੇਕਰ ਚਲਾਉਣ ਦੇ ਹੁਕਮ ਦਿੱਤੇ ਹਨ ਤਾਂ ਉਹ ਇਹ ਹੁਕਮ ਦਿਖਾਉਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਏਅਰਪੋਰਟ ਅਥਾਰਟੀ ਨੂੰ ਚਿੱਠੀ ਲਿਖੀ ਸੀ, ਜਿਸ ਦਾ ਜਵਾਬ ਆਇਆ ਅਤੇ ਇਹ ਸਭ ਕੁੱਝ ਆਨ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਹ ਬੱਸਾਂ ਹੁਣ ਸਰਕਾਰ ਵੱਲੋਂ ਆਪਣੀ ਮਨਮਰਜ਼ੀ ਨਾਲ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਕੋਈ ਸੁਪਰੀਮ ਕੋਰਟ ਦੇ ਬੱਸਾਂ ਨੂੰ ਲੈ ਕੇ ਹੁਕਮ ਜਾਂ ਦਿੱਲੀ ਏਅਰਪੋਰਟ ਅਥਾਰਟੀ ਦੀ ਚਿੱਠੀ ਜੇਕਰ ਉਨ੍ਹਾਂ ਕੋਲ ਹੈ ਤਾਂ ਇਸ ਨੂੰ ਦਿਖਾਉਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News