ਪੰਜਾਬ ਵਿਧਾਨ ਸਭਾ 'ਚ SYL ਗੀਤ ਬੈਨ ਦਾ ਮੁੱਦਾ ਉੱਠਿਆ, ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਖ਼ਾਸ ਮੰਗ

06/30/2022 11:40:31 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਇਸ ਗੀਤ ਨਾਲ ਪੂਰੇ ਪੰਜਾਬ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਗੀਤ 'ਤੇ ਕੇਂਦਰ ਸਰਕਾਰ ਵੱਲੋਂ ਬੈਨ ਲਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਬਾਰੇ CM ਭਗਵੰਤ ਮਾਨ ਦਾ ਅਹਿਮ ਐਲਾਨ

ਉਨ੍ਹਾਂ ਕਿਹਾ ਕਿ ਜਿਹੜੇ ਗੀਤਕਾਰ SYL 'ਤੇ ਹਰਿਆਣਾ 'ਚ ਗੀਤ ਗਾ ਰਹੇ ਹਨ, ਉਨ੍ਹਾਂ 'ਤੇ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਹੈ। ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਵਿਧਾਨ ਸਭਾ 'ਚ SYL ਗੀਤ ਬੈਨ ਕਰਨ ਖ਼ਿਲਾਫ਼ ਪ੍ਰਸਤਾਵ ਲਿਆਂਦਾ ਜਾਵੇ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਾਲੇ ਬੱਦਲਾਂ ਨੇ ਸਵੇਰੇ ਹੀ ਪਾਇਆ ਹਨ੍ਹੇਰ, ਭਾਰੀ ਮੀਂਹ ਨੇ ਸੁਹਾਵਣਾ ਕੀਤਾ ਮੌਸਮ (ਤਸਵੀਰਾਂ)

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਾਡੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਤੋਂ ਇਲਾਵਾ 20-22 ਕਿਸਾਨ ਜੱਥੇਬੰਦੀਆਂ ਦੇ ਟਵਿੱਟਰ ਹੈਂਡਲਾਂ 'ਤੇ ਵੀ ਕੇਂਦਰ ਸਰਕਾਰ ਵੱਲੋਂ ਪਾਬੰਦੀ ਲਾਈ ਗਈ ਹੈ, ਜੋ ਕਿ ਬਿਲਕੁਲ ਗਲਤ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News