ਜਦੋਂ CM ਦੇ ਦਰਸ਼ਨ ਹੋਣਗੇ, ਅਸੀਂ ਉੱਠ ਕੇ ਚਲੇ ਜਾਵਾਂਗੇ, ਵਿਧਾਨ ਸਭਾ 'ਚ ਬੋਲੇ ਪ੍ਰਤਾਪ ਸਿੰਘ ਬਾਜਵਾ

03/07/2023 11:33:53 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੋਲਦਿਆਂ ਕਿਹਾ ਸਪੀਕਰ ਨੂੰ ਅਪੀਲ ਕੀਤੀ ਕਿ ਬੀਤੇ ਦਿਨ ਮੁੱਖ ਮੰਤਰੀ ਨੇ ਜਿਸ ਤਰ੍ਹਾਂ ਦਾ ਰਵੱਈਆ ਦਿਖਾਇਆ ਹੈ, ਉਹ ਬੇਹੱਦ ਹੀ ਗਲਤ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : CM ਮਾਨ ਦੇ ਐਲਾਨ ਮਗਰੋਂ ਕਈ ਆਗੂਆਂ ਖ਼ਿਲਾਫ਼ ਵਿਜੀਲੈਂਸ ਕਾਰਵਾਈ ਤੇਜ਼ ਹੋਣ ਦੇ ਆਸਾਰ

ਉਨ੍ਹਾਂ ਨੇ ਜਦੋਂ ਬੋਲਣਾ ਸ਼ੁਰੂ ਕੀਤਾ ਤਾਂ ਸਪੀਕਰ ਵੱਲੋਂ ਉਨ੍ਹਾਂ ਨੂੰ ਬੈਠਣ ਲਈ ਕਿਹਾ ਗਿਆ ਪਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਗੱਲ ਰੱਖਦਿਆਂ ਕਿਹਾ ਕਿ ਜਿਵੇਂ ਉਨ੍ਹਾਂ ਨੇ ਫ਼ੈਸਲਾ ਕੀਤਾ ਹੈ, ਉਹ ਵਿਧਾਨ ਸਭਾ ਦੀ ਕਾਰਵਾਈ 'ਚ ਸ਼ਾਮਲ ਹੋਏ ਹਨ।

ਇਹ ਵੀ ਪੜ੍ਹੋ : Punjab Budget Session : CM ਮਾਨ ਤੋਂ ਮੁਆਫ਼ੀ ਦੀ ਮੰਗ 'ਤੇ ਅੜੇ ਬਾਜਵਾ, ਮੀਡੀਆ ਨੂੰ ਕਹਿ ਦਿੱਤੀ ਵੱਡੀ ਗੱਲ

ਉਨ੍ਹਾਂ ਕਿਹਾ ਕਿ ਸਦਨ ਅੰਦਰ ਜਿਵੇਂ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਮਾਨ ਦੇ ਦਰਸ਼ਨ ਹੋਣਗੇ, ਉਹ ਸਦਨ 'ਚੋਂ ਉੱਠ ਕੇ ਚਲੇ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita