Punjab Vidhan Sabha : ਸਦਨ ਅੰਦਰ RDF ਮਸਲੇ 'ਤੇ ਮਤਾ ਪੇਸ਼, ਜਾਣੋ ਅੰਦਰਲੀ ਪਲ-ਪਲ ਦੀ ਰਿਪੋਰਟ (ਵੀਡੀਓ)

Tuesday, Jun 20, 2023 - 02:21 PM (IST)

Punjab Vidhan Sabha : ਸਦਨ ਅੰਦਰ RDF ਮਸਲੇ 'ਤੇ ਮਤਾ ਪੇਸ਼, ਜਾਣੋ ਅੰਦਰਲੀ ਪਲ-ਪਲ ਦੀ ਰਿਪੋਰਟ (ਵੀਡੀਓ)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਸੋਧ ਬਿੱਲ 2023 ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਕੇਂਦਰ ਵੱਲੋਂ ਪੰਜਾਬ ਦੇ ਫੰਡ ਰੋਕਣ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਖੜ੍ਹਾ ਕੀਤਾ ਕਿ ਸੈਸ਼ਨ ਕਿਸ ਮਕਸਦ ਲਈ ਬੁਲਾਇਆ ਗਿਆ ਹੈ, ਇਸ ਬਾਰੇ ਸਾਨੂੰ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਆਪਰੇਸ਼ਨ ਲੋਟਸ ਬਾਰੇ ਵੀ ਚਰਚਾ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ Monsoon ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦੀ ਅਪਡੇਟ

ਬਹੁਜਨ ਸਮਾਜ ਪਾਰਟੀ ਨੇ ਕੀਤਾ ਸਮਰਥਨ
ਬਹੁਜਨ ਸਮਾਜ ਪਾਰਟੀ ਵੱਲੋਂ ਵੀ ਆਰ. ਡੀ. ਐੱਫ. ਬਾਰੇ ਸਰਕਾਰ ਵੱਲੋਂ ਲਿਆਂਦੇ ਗਏ ਮਤੇ ਦਾ ਸਮਰਥਨ ਕੀਤਾ ਗਿਆ। ਇਸ ਬਾਰੇ ਬੋਲਦਿਆਂ ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਜਿਹੜੇ ਪੈਸੇ ਨਾਲ ਪੰਜਾਬ ਦੀ ਤਰੱਕੀ ਹੋਣੀ ਸੀ, ਉਹ ਪੈਸਾ ਕੇਂਦਰ ਰੋਕ ਕੇ ਬੈਠਾ ਹੈ ਅਤੇ ਇਸ ਨੂੰ ਸਾਨੂੰ ਰਲ-ਮਿਲ ਕੇ ਕੇਂਦਰ ਤੋਂ ਲੈਣਾ ਚਾਹੀਦਾ ਹੈ।

ਸਰਕਾਰ ਕਿਹੜਾ ਬਦਲਾਅ ਲੈ ਕੇ ਆਈ : ਵਿਧਾਇਕ ਸੁਖਵਿੰਦਰ ਸੁੱਖੀ
ਸਦਨ ਅੰਦਰ ਅਕਾਲੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਿਹੜਾ ਬਦਲਾਅ ਲਿਆਂਦਾ ਹੈ, ਇਸ ਬਾਰੇ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਹਿੱਤ 'ਚ ਅਸੀਂ ਤੁਹਾਡੇ ਨਾਲ ਹਾਂ ਪਰ ਤੁਸੀਂ ਨਾ ਨੁਮਾਇੰਦਿਆਂ ਦੀ ਪੁੱਛਗਿੱਛ ਕਰਦੇ ਹੋ ਅਤੇ ਨਾ ਹੀ ਸਦਨ 'ਚ ਲੋਕ ਮੁੱਦੇ ਚੁੱਕਣ ਦਿੰਦੇ ਹੋਏ।

ਸਦਨ 'ਚ RDF ਦੇ ਮੁੱਦੇ 'ਤੇ ਮਤਾ ਪੇਸ਼
ਸਦਨ ਅੰਦਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਰੋਕੇ ਜਾਣ ਬਾਰੇ ਮਤਾ ਪੇਸ਼ ਕੀਤਾ ਅਤੇ ਕਿਹਾ ਕਿ ਕੇਂਦਰ ਨੇ ਪੰਜਾਬ ਦਾ 4 ਸਾਲਾਂ ਦਾ 3622 ਕਰੋੜ ਰੁਪਏ ਦਾ ਫੰਡ ਰੋਕ ਰੱਖਿਆ ਗਿਆ, ਜਿਸ ਕਾਰਨ ਕਾਫੀ ਮੁਸ਼ਕਲਾਂ ਆ ਰਹੀਆਂ ਹਨ। ਇਸ ਮੁੱਦੇ 'ਤੇ ਬਹਿਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਬਦਲਾਖ਼ੋਰੀ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਤਿੰਨ-ਤਿੰਨ ਪੀੜ੍ਹੀਆਂ ਬਾਰਡਰਾਂ 'ਤੇ ਸ਼ਹੀਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਕੋਲੋਂ ਕੋਈ ਭੀਖ ਨਹੀਂ ਮੰਗ ਰਹੇ, ਸਗੋਂ ਇਹ ਸਾਡਾ ਹੱਕ ਹੈ।

ਕਾਂਗਰਸ ਨੇ ਕੀਤਾ ਵਾਕਆਊਟ
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਜਲਾਸ ਨੂੰ ਲੈ ਕੇ ਸਵਾਲ ਚੁੱਕੇ ਗਏ। ਉਨ੍ਹਾਂ ਕਿਹਾ ਕਿ ਆਪਰੇਸ਼ਨ ਲੋਟਸ ਬਾਰੇ ਉਨ੍ਹਾਂ ਨੂੰ ਅਪਡੇਟ ਦਿੱਤੀ ਜਾਵੇ ਅਤੇ ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾਵੇ ਕਿ ਇਜਲਾਸ ਬੁਲਾਉਣ ਦਾ ਮਕਸਦ ਕੀ ਹੈ। ਇਸ ਤੋਂ ਬਾਅਦ ਕਾਂਗਰਸ ਵੱਲੋਂ ਸਦਨ 'ਚੋਂ ਵਾਕਆਊਟ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : 8.49 ਕਰੋੜ ਦੀ ਲੁੱਟ ਮਾਮਲੇ 'ਚ CP ਮਨਦੀਪ ਸਿੱਧੂ ਦੇ ਅਹਿਮ ਖ਼ੁਲਾਸੇ, 2 ਹੋਰ ਬੰਦੇ ਕੀਤੇ ਕਾਬੂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News