ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ

Monday, Sep 02, 2024 - 09:39 AM (IST)

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੀ ਕਾਰਵਾਈ ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗੀ। ਸਮਾਗਮ ਤੋਂ ਪਹਿਲਾਂ ਮਰਹੂਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਨ੍ਹਾਂ ਵਿਚ ਪਦਮਸ਼੍ਰੀ ਸੁਰਜੀਤ ਪਾਤਰ ਸਮੇਤ ਕਈ ਵਿਧਾਇਕਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ਸ਼ਾਮਲ ਹਨ। ਸ਼ਰਧਾਂਜਲੀ ਸਮਾਰੋਹ ਤੋਂ ਬਾਅਦ ਵਿਧਾਨਕ ਕੰਮਕਾਜ ਹੋਣ ਦੀ ਸੰਭਾਵਨਾ ਹੈ, ਪਰ ਇਸ ਬਾਰੇ ਫ਼ੈਸਲਾ ਵਪਾਰ ਸਲਾਹਕਾਰ ਕਮੇਟੀ ਵੱਲੋਂ ਲਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਗੋਆ 'ਚ ਮਜ਼ੇ ਲੈਣ ਗਏ ਸੀ ਪੰਜਾਬੀ ਮੁੰਡੇ! ਦੇਹ ਵਪਾਰ ਵਾਲੀਆਂ ਕੁੜੀਆਂ ਨੇ ਕਰ 'ਤਾ ਕਾਂਡ

ਵਿਧਾਨ ਸਭਾ ਦਾ ਸੈਸ਼ਨ 4 ਸਤੰਬਰ ਤਕ ਚੱਲੇਗਾ। ਅੱਜ ਦੇ ਸੈਸ਼ਨ ਵਿਚ ਪਦਮਸ਼੍ਰੀ ਕਵੀ ਸੁਰਜੀਤ ਪਾਤਰ, ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ ਸਭਾ ਮੈਂਬਰ ਕਮਲ ਚੌਧਰੀ, ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ, ਸਾਬਕਾ ਵਿਧਾਇਕ ਧਨਵੰਤ ਸਿੰਘ, ਸਰਦੂਲ ਸਿੰਘ, ਆਜ਼ਾਦੀ ਘੁਲਾਟੀਏ ਕਸ਼ਮੀਰ ਸਿੰਘ, ਹਰਦੇਵ ਸਿੰਘ, ਆਦਿ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਨੇ ਮਾਰ 'ਤਾ ਬੰਦਾ! ਆਸਟ੍ਰੇਲੀਆ ਰਹਿੰਦੀ ਕੁੜੀ ਨਾਲ ਕੱਢੀ ਖੁੰਦਕ

ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਹ ਸੈਸ਼ਨ 3 ਦਿਨ ਦਾ ਹੋਣ ਜਾ ਰਿਹਾ ਹੈ, ਹਾਲਾਂਕਿ ਵਿਰੋਧੀ ਧਿਰ ਲਗਾਤਾਰ ਇਹ ਮੰਗ ਕਰ ਰਹੀ ਹੈ ਕਿ ਸੈਸ਼ਨ ਦਾ ਸਮਾਂ ਵਧਾਇਆ ਜਾਵੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News