ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੋ ਗਿਆ ਹੰਗਾਮਾ (ਵੀਡੀਓ)
Friday, Jul 11, 2025 - 10:20 AM (IST)

ਚੰਡੀਗੜ੍ਹ (ਵੈੱਬ ਡੈਸਕ): ਅੱਜ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਦੂਜਾ ਦਿਨ ਹੈ। ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਸਾਰ ਵਿਰੋਧੀ ਧਿਰ ਵੱਲੋਂ ਸਦਨ ਵਿਚ ਹੰਗਾਮਾ ਕਰ ਦਿੱਤਾ ਗਿਆ। ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਜ਼ੀਰੋ ਆਵਰ ਦੀ ਮੰਗ ਕੀਤੀ, ਜਿਸ 'ਤੇ ਵਿਧਾਨ ਸਭਾ ਸਪੀਕਰ ਨੇ ਸਾਫ਼ ਕੀਤਾ ਕਿ ਸਪੈਸ਼ਲ ਸੈਸ਼ਨ ਵਿਚ ਜ਼ੀਰੋ ਆਵਰ ਨਹੀਂ ਹੁੰਦਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 11 ਤੋਂ 16 ਜੁਲਾਈ ਲਈ ਵੱਡੀ ਭਵਿੱਖਬਾਣੀ! ਇਨ੍ਹਾਂ ਜ਼ਿਲ੍ਹਿਆਂ 'ਚ ਦਿਸੇਗਾ ਸਭ ਤੋਂ ਵੱਧ ਅਸਰ
ਇਸ ਮਗਰੋਂ ਸਦਨ ਦੀ ਕਾਰਵਾਈ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਵਿਰੋਧੀਆਂ ਵੱਲੋਂ ਲਗਾਤਾਰ ਵਿਚ ਅੜਿੱਕਾ ਪਾਇਆ ਗਿਆ ਤੇ ਫ਼ਿਰ ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਵਿਰੋਧੀਆਂ ਵੱਲੋਂ ਪੰਜਾਬ ਪੁਲਸ ਵੱਲੋਂ ਕੀਤੇ ਗਏ ਐਨਕਾਊਂਟਰਾਂ ਬਾਰੇ ਵੀ ਨਾਅਰੇਬਾਜ਼ੀ ਕੀਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8