ਅਕਾਲੀਆਂ ਦੇ ਰਵੱਈਏ ਦੀ ਕੈਪਟਨ ਨੇ ਕੀਤੀ ਨਿੰਦਾ
Monday, Aug 27, 2018 - 06:37 PM (IST)

ਚੰਡੀਗੜ੍ਹ— ਪੰਜਾਬ ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ।
ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਰਿਪੋਰਟ ਨੂੰ ਇਸ ਤਰ੍ਹਾਂ ਸੁੱਟਣਾ ਗਲਤ ਹੈ, ਕਿਉਂਕਿ ਇਸ ਰਿਪੋਰਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਅਤੇ ਦੂਜੇ ਅਕਾਲੀ ਆਗੂ ਰਿਪੋਰਟ ਪੇਸ਼ ਹੋਣ ਨੂੰ ਲੈ ਕੇ ਪਰੇਸ਼ਾਨ ਹੋ ਗਏ ਹਨ ਅਤੇ ਉਨ੍ਹਾਂ ਦਾ ਪਰੇਸ਼ਾਨ ਹੋਣਾ ਸੁਭਾਵਿਕ ਹੈ।