ਪੰਜਾਬ ਵਿਧਾਨ ਸਭਾ ਇਜਲਾਸ: ਜਸਟਿਸ ਰਣਜੀਤ ਦੀ ਰਿਪੋਰਟ ''ਤੇ ਹੋਵੇਗੀ ਬਹਿਸ

Tuesday, Aug 28, 2018 - 12:24 PM (IST)

ਪੰਜਾਬ ਵਿਧਾਨ ਸਭਾ ਇਜਲਾਸ: ਜਸਟਿਸ ਰਣਜੀਤ ਦੀ ਰਿਪੋਰਟ ''ਤੇ ਹੋਵੇਗੀ ਬਹਿਸ

ਚੰਡੀਗੜ੍ਹ— ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਆਖਰੀ ਦਿਨ ਹੈ, ਜਿਸ ਦੀ ਕਾਰਵਾਈ ਦੀ ਸ਼ੁਰੂਆਤ ਪ੍ਰਸ਼ਨਕਾਲ ਨਾਲ ਹੋਈ। ਇਸ ਦੌਰਾਨ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੂੰ ਪੁੱਛਿਆ ਕਿ ਟਰਾਂਸਪੋਰਟ ਪਾਲਿਸੀ ਕਦੋਂ ਲਾਗੂ ਹੋਵੇਗੀ, ਕਿਉਂਕਿ ਪ੍ਰਾਈਵੇਟ ਟਰਾਂਸਪੋਰਟ ਨੇ ਸਰਕਾਰੀ ਟਰਾਂਸਪੋਰਟ ਦੀਆਂ ਧੱਜੀਆਂ ਉਡਾਉਣੀਆਂ ਜਾ ਰਹੀਆਂ ਹਨ। ਇਸ 'ਤੇ ਅਰੁਣਾ ਚੌਧਰੀ ਨੇ ਕਿਹਾ ਕਿ ਇਸ 'ਤੇ ਵਿਚਾਰ ਚੱਲ ਰਿਹਾ ਹੈ। ਦੱਸ ਦੇਈਏ ਕਿ ਅੱਜ ਸਦਨ 'ਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ 'ਤੇ ਬਹਿਸ ਕੀਤੀ ਜਾਵੇਗੀ, ਜਿਸ ਦਾ 12 ਵਜੇ ਤੋਂ ਲੈ ਕੇ 2 ਵਜੇ ਤੱਕ ਲਾਈਵ ਟੈਲੀਕਾਸਟ ਕੀਤਾ ਜਾਵੇਗਾ। ਉਥੇ ਹੀ ਸੁਖਪਾਲ ਖਹਿਰਾ ਵੱਲੋਂ ਸਦਨ ਦੀ ਕਾਰਵਾਈ ਸਮਾਂ ਵਧਾਉਣ ਦੀ ਮੰਗ ਕੀਤੀ ਗਈ ਹੈ। 
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਬੇਅਦਬੀ ਮਾਮਲਿਆਂ 'ਤੇ ਜਾਂਚ ਕਰ ਰਹੇ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ 'ਚ ਬੀਤੇ ਦਿਨ ਪੇਸ਼ ਕੀਤੀ ਗਈ ਸੀ। ਇਸ ਦੌਰਾਨ ਸਪੀਕਰ ਵੱਲੋਂ ਮੰਗਲਵਾਰ ਨੂੰ ਇਸ ਰਿਪੋਰਟ 'ਤੇ ਦੋ ਘੰਟੇ ਦੀ ਬਹਿਸ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ।


Related News