ਸੁਖਪਾਲ ਖਹਿਰਾ ਦਾ ਸੁਖਬੀਰ ਬਾਦਲ ਨੂੰ ਚੈਲੇਂਜ

08/28/2018 12:52:04 PM

ਚੰਡੀਗੜ੍ਹ— ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਲੈ ਕੇ ਆਪਣੇ 'ਤੇ ਲੱਗੇ ਇਲਜ਼ਾਮਾਂ 'ਤੇ ਸਫਾਈ ਦਿੰਦੇ ਹੋਏ ਖਹਿਰਾ ਨੇ ਸੁਖਬੀਰ ਬਾਦਲ ਨੂੰ ਚੈਲੇਂਜ ਕਰਦੇ ਹੋਏ ਕਿਹਾ ਕਿ ਜੇਕਰ ਸੁਖਬੀਰ ਬਾਦਲ ਵੱਲੋਂ ਲਗਾਏ ਗਏ ਇਲਜ਼ਾਮ ਸਹੀ ਸਾਬਤ ਹੁੰਦੇ ਹਨ ਤਾਂ ਉਹ ਆਪਣੀ ਵਿਧਾਇਕੀ ਤੋਂ ਅਸਤੀਫਾ ਦੇ ਦੇਣਗੇ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸੁਖਬੀਰ ਬਾਦਲ ਆਪਣੀ ਵਿਧਾਇਕੀ ਤੋਂ ਅਸਤੀਫਾ ਦੇਣ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਮੇਰੇ 'ਤੇ ਲਗਾਏ ਗਏ ਸਾਰੇ ਇਲਜ਼ਾਮ ਮਨਘੜਤ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦਾ ਹੁਣ ਚਿਹਰਾ ਬੇਨਕਾਬ ਹੋਣ ਜਾ ਰਿਹਾ ਹੈ, ਇਸ ਲਈ ਉਹ ਡਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ 'ਚ ਮੇਰਾ ਕਿਸੇ ਤਰ੍ਹਾਂ ਦਾ ਕੋਈ ਹੱਥ ਨਹੀਂ ਹੈ ਅਤੇ ਨਾ ਮੇਰੀ ਕੋਈ ਕਿਸੇ ਨਾਲ ਮੀਟਿੰਗ ਹੋਈ ਹੈ। 
ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਖਹਿਰਾ ਨੇ ਵਿਦੇਸ਼ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. 'ਤੇ ਹੋਏ ਹਮਲੇ ਨੂੰ ਸੁਖਬੀਰ ਬਾਦਲ ਵੱਲੋਂ ਕੀਤੀ ਜਾਣ ਵਾਲੀ ਸਿੱਖ ਵਿਰੋਧੀ ਨੀਤੀਆਂ ਨੂੰ ਦੱਸਿਆ। ਸੁਖਪਾਲ ਖਹਿਰਾ ਨੇ ਕਿਹਾ ਕਿ ਜਿਵੇਂ ਵਿਦੇਸ਼ 'ਚ ਮਨਜੀਤ ਸਿੰਘ ਜੀ. ਕੇ. 'ਤੇ ਹਮਲਾ ਹੋਇਆ ਹੈ, ਉਸ ਤਰ੍ਹਾਂ ਹੀ ਪੰਜਾਬ ਦੇ ਲੋਕ ਸੁਖਬੀਰ ਬਾਦਲ ਨੂੰ ਸਬਕ ਸਿਖਾਉਣਗੇ।