ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
Friday, Sep 03, 2021 - 02:10 PM (IST)
 
            
            ਚੰਡੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਦਿਨਾ ਵਿਸ਼ੇਸ਼ ਇਜਲਾਸ ਅੱਜ ਬੁਲਾਇਆ ਗਿਆ ਸੀ। ਵਿਸ਼ੇਸ਼ ਇਜਲਾਸ ਦੀ ਕਾਰਵਾਈ 'ਤੇ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਜਲਾਸ ਦੌਰਾਨ ਪੰਜਾਬ ਦੇ ਰਾਜਪਾਲ ਸਮੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ ਅਤੇ ਗੁਰੂ ਜੀ ਦੇ ਦਿਖਾਏ ਰਸਤੇ 'ਤੇ ਚੱਲਣ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਕੋਰੋਨਾ ਦੌਰ 'ਚ ਅੰਤਰਰਾਸ਼ਟਰੀ ਮੁਸਾਫ਼ਰਾਂ ਨੂੰ ਦਿੱਤੀ ਇਹ ਰਾਹਤ
ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ ਗਿਆ। ਅਖ਼ੀਰ 'ਚ ਸ਼੍ਰੋਮਣੀ ਅਕਾਲੀ ਦਲ ਨੇ ਸਦਨ ਨੂੰ ਮੁਲਤਵੀ ਕਰਨ ਦੇ ਪ੍ਰਸਤਾਵ 'ਤੇ ਵੋਟਿੰਗ ਕਰਾਉਣ ਦੀ ਮੰਗ ਕੀਤੀ।
ਇਸ ਦੇ ਵਿਰੋਧ 'ਚ ਕਈ ਕਾਂਗਰਸੀ ਆਗੂਆਂ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਬੈਠਣ ਲਈ ਕਿਹਾ। ਇਸ ਤੋਂ ਬਾਅਦ ਸਪੀਕਰ ਵੱਲੋਂ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਪਾਸ ਕਰ ਦਿੱਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            