ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਜਾਣੋ ਕਿਹੜੇ ਬਿੱਲ ਹੋਏ ਪਾਸ
Wednesday, Sep 04, 2024 - 02:49 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਹੋ ਗਈ ਹੈ। ਇਜਲਾਸ ਦੇ ਆਖ਼ਰੀ ਦਿਨ ਸਦਨ ਅੰਦਰ ਕੁੱਲ 4 ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ। ਇਨ੍ਹਾਂ 'ਚ 'ਪੰਜਾਬ ਗੁਡਜ਼ ਐਂਡ ਸਰਿਵਸ ਟੈਕਸ ਸੋਧ ਬਿੱਲ-2024', 'ਪੰਜਾਬ ਫਾਇਰ ਐਂਡ ਐਮਰਜੈਂਸੀ ਸਰਿਵਸ ਬਿੱਲ-2024', 'ਪੰਜਾਬ ਪੰਚਾਇਤੀ ਰਾਜ ਸੋਧ ਬਿੱਲ-2024' ਅਤੇ 'ਪੰਜਾਬ ਐਗਰੀਕਲਚਰ ਪ੍ਰੋਡਿਊਸ ਮਾਰਕਿਟ ਸੋਧ-ਬਿੱਲ' ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਇੰਤਕਾਲਾਂ ਨੂੰ ਲੈ ਕੇ ਮਾਲ ਮੰਤਰੀ ਦਾ ਵੱਡਾ ਬਿਆਨ, ਵਿਧਾਨ ਸਭਾ 'ਚ ਗੂੰਜਿਆ ਮੁੱਦਾ (ਵੀਡੀਓ)
ਜਾਣੋ ਬਿੱਲਾਂ ਦਾ ਪੂਰਾ ਵੇਰਵਾ
1. 'ਪੰਜਾਬ ਗੁਡਜ਼ ਐਂਡ ਸਰਿਵਸ ਟੈਕਸ ਸੋਧ ਬਿੱਲ-2024' ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਪਾਸ ਕਰ ਦਿੱਤਾ ਗਿਆ।
2. 'ਪੰਜਾਬ ਫਾਇਰ ਐਂਡ ਐਮਰਜੈਂਸੀ ਸਰਿਵਸ ਬਿੱਲ-2024' ਮੰਤਰੀ ਬਲਕਾਰ ਸਿੰਘ ਵਲੋਂ ਪੇਸ਼ ਕੀਤਾ ਗਿਆ। ਇਸ ਮੁਤਾਬਕ ਵਿਭਾਗ 'ਚ ਭਰਤੀ ਦੌਰਾਨ ਔਰਤਾਂ ਨੂੰ ਛੋਟ ਦਿੱਤੀ ਜਾਵੇਗੀ। ਇਹ ਬਿੱਲ ਵੀ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ।
ਇਹ ਵੀ ਪੜ੍ਹੋ : CM ਮਾਨ ਨੇ NOC ਦੀ ਸ਼ਰਤ ਖ਼ਤਮ ਕਰਨ ਵਾਲਾ ਬਿੱਲ ਕੀਤਾ ਪੇਸ਼, ਹੁਣ ਸਦਨ 'ਚ ਹੋਵੇਗੀ ਬਹਿਸ (ਵੀਡੀਓ)
3. 'ਪੰਜਾਬ ਪੰਚਾਇਤੀ ਰਾਜ ਸੋਧ ਬਿੱਲ-2024' ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਪੇਸ਼ ਕੀਤਾ ਗਿਆ, ਜੋ ਕਿ ਪਾਸ ਹੋ ਗਿਆ।
4. 'ਪੰਜਾਬ ਐਗਰੀਕਲਚਰ ਪ੍ਰੋਡਿਊਸ ਮਾਰਕਿਟ ਸੋਧ ਬਿੱਲ-2024' ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪੇਸ਼ ਕੀਤਾ ਗਿਆ। ਇਸ ਮੁਤਾਬਕ 94 ਮਾਰਕਿਟ ਕਮੇਟੀਆਂ ਦੀ ਮਿਆਦ ਵਧਾਈ ਜਾਵੇਗੀ। ਇਸ ਬਿੱਲ ਨੂੰ ਵੀ ਸਦਨ ਅੰਦਰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8