ਪੰਜਾਬ ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਲਈ ਮੁਲਤਵੀ
Friday, Sep 26, 2025 - 02:14 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਦਨ ਅੰਦਰ ਹੜ੍ਹਾਂ ਮਗਰੋਂ ਹੋਏ ਨੁਕਸਾਨ 'ਤੇ ਬਹਿਸ ਕੀਤੀ ਗਈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੀ ਵਿਰੋਧੀ ਧਿਰ ਨਾਲ ਤੂੰ-ਤੂੰ, ਮੈਂ-ਮੈਂ ਵੀ ਹੋ ਗਈ। ਫਿਲਹਾਲ ਸਦਨ ਦੀ ਕਾਰਵਾਈ ਨੂੰ ਦੁਪਹਿਰ ਬਾਅਦ 3 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡਾ ਹੋਇਆ ਬੰਦ! ਜਹਾਜ਼ਾਂ 'ਚ ਸਫ਼ਰ ਕਰਨ ਵਾਲੇ ਲੋਕ ਦੇਣ ਧਿਆਨ
ਪੰਜਾਬ ਵਿਧਾਨ ਸਭਾ 'ਚ 'ਆਪ' ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਸੀਰੀਅਸ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹੜ੍ਹ ਆਉਣ ਦੇ 15 ਦਿਨਾਂ ਬਾਅਦ ਬਾਜਵਾ ਸਾਹਿਬ ਬੰਬੂਕਾਟ 'ਤੇ ਚੜ੍ਹ ਕੇ ਸੁਲਤਾਨਪੁਰ ਲੋਧੀ ਗਏ ਅਤੇ ਇਨ੍ਹਾਂ ਦੇ ਪੈਰ ਨੂੰ ਮਿੱਟੀ ਤੱਕ ਨਹੀਂ ਲੱਗੀ। ਇਸ 'ਤੇ ਫਿਰ ਇਕ ਵਾਰ ਪ੍ਰਤਾਪ ਸਿੰਘ ਬਾਜਵਾ ਭੜਕ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8