ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ’ਚ ਫਿਰ ਮਤਾ ਪਾਸ

Friday, Mar 05, 2021 - 07:48 PM (IST)

ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ’ਚ ਫਿਰ ਮਤਾ ਪਾਸ

ਚੰਡੀਗੜ੍ਹ (ਰਮਨਜੀਤ ਸਿੰਘ)  ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ 5ਵੇਂ ਦਿਨ ਦੀ ਕਾਰਵਾਈ ਵੀ ਹੰਗਾਮਾਪੂਰਨ ਰਹੀ। ਇਸ ਦੌਰਾਨ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ, ਉਥੇ ਹੀ ਹੰਗਾਮੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ: ਹੰਗਾਮਾ ਕਰ ਰਹੇ ਅਕਾਲੀ ਵਿਧਾਇਕਾਂ ’ਤੇ ਸਪੀਕਰ ਦੀ ਵੱਡੀ ਕਾਰਵਾਈ, 3 ਦਿਨਾਂ ਲਈ ਕੀਤਾ ਗਿਆ ਮੁਅੱਤਲ

ਦਰਅਸਲ ਅੱਜ ਜਦੋਂ ਸਦਨ ’ਚ ਜਿਵੇਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ ਤਾਂ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ ਕਰ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਦਾ ਭਾਸ਼ਣ ਸ਼ੁਰੂ ਹੁੰਦੇ ਹੀ ਆਮ ਆਦਮੀ ਪਾਰਟੀ ਅਤੇ ਅਕਾਲੀ ਵਿਧਾਇਕ ਵੈੱਲ ’ਚ ਪਹੁੰਚੇ ਅਤੇ ਕੈਪਟਨ ਖ਼ਿਲਾਫ਼ ਜੰਮ ਕੇ ਹੰਗਾਮਾ ਕੀਤਾ। ਵਿਰੋਧੀਆਂ ਦਾ ਹੰਗਾਮਾ ਹੁੰਦਾ ਵੇਖ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਭਾਸ਼ਣ ਦੋ ਵਾਰ ਰੋਕਣਾ ਪਿਆ ਅਤੇ ਦੋ ਵਾਰ 15-15 ਮਿੰਟਾਂ ਲਈ ਕਾਰਵਾਈ ਨੂੰ ਵੀ ਮੁਲਤਵੀ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ ਦੀ ਗੋਲੀ ਲੱਗਣ ਨਾਲ ਮੌਤ

ਕੈਪਟਨ ਵੱਲੋਂ ਅੰਗਰੇਜ਼ੀ ’ਚ ਭਾਸ਼ਣ ਦੇਣ ’ਤੇ ਵਿਰੋਧੀਆਂ ਨੇ ਕੀਤਾ ਸੀ ਹੰਗਾਮਾ
ਦਰਅਸਲ ਸਦਨ ’ਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਗਿਣਵਾਈਆਂ ਜਾ ਰਹੀਆਂ ਸਨ। ਇਸੇ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਹੱਥਾਂ ’ਚ ਤਖਤੀਆਂ ਲੈ ਕੇ ਪਹੁੰਚੇ ਵਿਰੋਧੀ ਧਿਰਾਂ ਨੇ ਕਾਂਗਰਸ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਇਸ ਦੌਰਾਨ ਅਕਾਲੀ ਦਲ ਵੱਲੋਂ ਸਦਨ ਵਿਚੋਂ ਵਾਕਆਊਟ ਵੀ ਕਰ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ: ਜਲੰਧਰ ’ਚ ਹੋਟਲਾਂ ਤੇ ਰੈਸਟੋਰੈਂਟਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ, ਰਾਤ 11 ਵਜੇ ਤੋਂ ਬਾਅਦ ਨਹੀਂ ਹੋਵੇਗੀ ਐਂਟਰੀ
ਖੇਤੀ ਮੰਤਰੀ ਤੋਮਰ ਦੇ ਬਿਆਨ ’ਤੇ ਕੈਪਟਨ ਦੀ ਤਲਖ਼ ਟਿੱਪਣੀ 
ਸੱਤਾਧਾਰੀ ਬੈਂਚਾਂ ਵੱਲੋਂ 'ਸ਼ਰਮ ਕਰੋ' 'ਸ਼ਰਮ ਕਰੋ' ਦੀਆਂ ਅਵਾਜ਼ਾਂ ਦੌਰਾਨ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦੇ ਧੰਨਵਾਦ ਮਤੇ 'ਤੇ ਆਪਣੀ ਤਕਰੀਰ ਵਿੱਚ ਕਿਸਾਨ ਅੰਦੋਲਨ 'ਤੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ, ਦੋਵਾਂ ਨੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਦੋਗਲਾਪਣ ਦਿਖਾ ਕੇ ਪੰਜਾਬ ਦੇ ਲੋਕਾਂ ਨਾਲ ਦਗ਼ਾ ਕਮਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੀਟਿੰਗ ’ਚ ਅਕਾਲੀ ਦਲ ਨੇ ਕੋਈ ਆਬਜੈਕਸ਼ਨ ਨਹੀਂ ਕੀਤਾ ਸੀ। ਮੈਂ ਕਿਸੇ ਨੂੰ ਜ਼ਲੀਲ ਨਹੀਂ ਕਰਨਾ ਚਾਹੁੰਦਾ ਪਰ ਜੋ ਸੱਚ ਹੈ ਉਹ ਸੱਚ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ’ਤੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਲਖ਼ ਟਿੱਪਣੀ। ਬੀਤੇ ਦਿਨੀਂ ਤੋਮਰ ਵੱਲੋਂ ਅੰਦੋਲਨ ਦੌਰਾਨ ਹੋਈਆਂ ਕਿਸਾਨਾਂ ਦੀਆਂ ਮੌਤਾਂ ’ਤੇ ਦਿੱਤੇ ਗਏ ਬਿਆਨ ’ਤੇ ਤਲਖ ਟਿੱਪਣੀ ਕਰਦੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਇਸ ਮੰਤਰੀ ਨੂੰ ਪੁੱਠਾ ਟੰਗ ਦਿੱਤਾ ਜਾਵੇ। 

ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ’ਤੇ ਅਕਾਲੀ ਦਲ ਦਾ ਦੋਹਰਾ ਸਟੈਂਡ ਹੈ। ਮੁੱਖ ਮੰਤਰੀ ਨੇ ਕਿਹਾ,''ਇਹ ਇੱਥੇ ਕੁਝ ਹੋਰ ਕਹਿੰਦੇ ਹਨ ਅਤੇ ਉਥੇ ਕੁਝ ਹੋਰ ਕਹਿੰਦੇ ਹਨ।'' ਇਨ੍ਹਾਂ ਨੇ ਤਾਂ ਦੋਹਰੇ ਮਾਪਦੰਡ ਅਪਣਾ ਕੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ।'' ਉਨ੍ਹਾਂ ਕਿਹਾ,''ਅਕਾਲੀ ਲਗਾਤਾਰ ਆਪਣਾ ਪੈਂਤੜਾ ਬਦਲਦੇ ਰਹੇ ਅਤੇ ਹੁਣ ਕਿਸਾਨ-ਪੱਖੀ ਹੋਣ ਦਾ ਦਾਅਵਾ ਕਰ ਰਹੇ ਹਨ।'' ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਤਾਂ ਸ਼ੁਰੂਆਤ ਵਿੱਚ ਉਨ੍ਹਾਂ ਦੀ ਸਰਕਾਰ 'ਤੇ ਹੀ ਦੋਸ਼ ਲਾਏ ਸਨ ਕਿ ਉਸ ਵੱਲੋਂ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਇੱਥੋਂ ਤੱਕ ਕਿ ਅਕਾਲੀ ਪ੍ਰਧਾਨ ਨੇ ਇਹ ਦਾਅਵਾ ਵੀ ਕੀਤਾ ਸੀ ਕਿ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸੁਖਬੀਰ ਬੇਸ਼ਰਮੀ ਨਾਲ ਆਪਣੇ ਪਹਿਲੇ ਸਟੈਂਡ 'ਤੇ ਪਿਛਾਂਹ ਹਟ ਗਿਆ ਅਤੇ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਉਤਰ ਆਇਆ। ਉਨ੍ਹਾਂ ਨੇ 25 ਜੂਨ, 2020 ਦੇ ਇਕ ਪੱਤਰ ਦਾ ਕੁਝ ਹਿੱਸਾ ਵੀ ਪੜ੍ਹਿਆ ਜਿਸ ਵਿੱਚ ਸੁਖਬੀਰ ਬਾਦਲ ਪੂਰੀ ਤਰ੍ਹਾਂ ਖੇਤੀ ਕਾਨੂੰਨਾਂ ਦੀ ਪਿੱਠ 'ਤੇ ਖੜ੍ਹਾ ਹੋਇਆ ਇਸ ਗੱਲ 'ਤੇ ਜ਼ੋਰ ਦਿੰਦਾ,''ਇਨ੍ਹਾਂ ਆਰਡੀਨੈਂਸਾਂ ਵਿੱਚ ਅਜਿਹਾ ਕੁਝ ਵੀ ਨਹੀਂ ਹੈ ਜੋ ਸੰਘੀ ਢਾਂਚੇ ਜਾਂ ਕਿਸਾਨਾਂ ਦੇ ਖਿਲਾਫ਼ ਜਾਂਦਾ ਹੋਵੇ।'' ਸੁਖਬੀਰ ਨੇ ਇਸ ਪੱਤਰ ਵਿੱਚ ਇਹ ਵੀ ਕਿਹਾ ਕਿ ਜੇਕਰ ਸਰਕਾਰ ਇਸ ਬਾਰੇ ਸਪੱਸ਼ਟ ਨਾ ਹੋਈ ਤਾਂ ਜਿਸ ਵੇਲੇ ਸਰਕਾਰ ਸੰਸਦ ਵਿੱਚ ਬਿੱਲ ਪੇਸ਼ ਕਰਦੀ ਹੈ ਤਾਂ ਉਸ ਵੇਲੇ ਅਸੀਂ ਮੁਲਕ ਦੇ ਕਿਸਾਨਾਂ ਨੂੰ ਸੰਸਦ ਦੇ ਅੰਦਰੋਂ ਵੀ ਘੱਟੋ-ਘੱਟ ਸਮਰਥਨ ਮੁੱਲ ਅਤੇ ਖਰੀਦ ਬਾਰੇ ਭਰੋਸਾ ਦੇਵਾਂਗੇ।

ਇਹ ਵੀ ਪੜ੍ਹੋ: ਕੋਰੋਨਾ ਵੈਕਸੀਨ ਲਈ ਆਏ ਫਰਾਡ ਫੋਨ ਤਾਂ ਹੋ ਜਾਓ ਸਾਵਧਾਨ, ਖ਼ਾਲੀ ਹੋ ਸਕਦੈ ਤੁਹਾਡਾ ਬੈਂਕ ਖ਼ਾਤਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ, ਜਿਨ੍ਹਾਂ ਨੇ ਇਸ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਰਾਏ ਦਾ ਸਪੱਸ਼ਟ ਕਥਨ ਕਰਾਰ ਦਿੱਤਾ, ਨੇ ਇਹ ਵੀ ਦਾਅਵਾ ਕੀਤਾ ਸੀ ਕਿ ਖੇਤੀ ਕਾਨੂੰਨਾਂ ਦੇ ਜੋ ਅਰਥ ਕੱਢੇ ਜਾ ਰਹੇ ਹਨ ਕਿ ਇਹ ਕਾਨੂੰਨ ਘੱਟੋ-ਘੱਟ ਸਮਰਥਨ ਮੁੱਲ ਅਤੇ ਖਰੀਦ ਲਈ ਤਬਾਹਕੁੰਨ ਸਾਬਤ ਹੋਣਗੇ, ਪੂਰੀ ਤਰ੍ਹਾਂ ਗਲਤ ਹਨ। ਉਨ੍ਹਾਂ ਕਿਹਾ ਕਿ ਬਹੁਤ ਬਾਅਦ ਵਿੱਚ ਜਦੋਂ ਅਕਾਲੀਆਂ ਨੂੰ ਕਿਸਾਨਾਂ ਦੇ ਰੋਹ ਦਾ ਸੇਕ ਲੱਗਣਾ ਸ਼ੁਰੂ ਹੋਇਆ ਅਤੇ ਇਸ ਮੁੱਦੇ 'ਤੇ ਸਿਆਸੀ ਹੋਂਦ ਦਾ ਖ਼ਤਰਾ ਪੈਦਾ ਹੋਇਆ ਤਾਂ ਉਸ ਵੇਲੇ ਉਨ੍ਹਾਂ ਨੂੰ ਆਪਣੇ ਪਹਿਲੇ ਸਟੈਂਡ ਤੋਂ ਪੈਰ ਪਿਛਾਂਹ ਖਿੱਚਣੇ ਪਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਹਰਸਿਮਰਤ ਬਾਦਲ ਦਾ ਸਵਾਲ ਹੈ, ਉਸ ਨੇ ਫੇਸਬੁੱਕ 'ਤੇ ਵੀਡੀਓ ਅਪਲੋਡ ਕਰਕੇ ਸਪੱਸ਼ਟ ਸ਼ਬਦਾਂ ਵਿੱਚ ਖੇਤੀ ਆਰਡੀਨੈਂਸਾਂ ਦੀ ਹਮਾਇਤ ਕੀਤੀ ਜਿਸ ਵਿੱਚ ਉਸ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਪੱਖੀ ਗਰਦਾਨਿਆ। ਸੱਤਾਧਾਰੀ ਬੈਂਚਾਂ ਵੱਲੋਂ ਲਾਏ ਜਾ ਰਹੇ 'ਸ਼ਰਮ ਕਰੋ' ਦੇ ਨਾਅਰਿਆਂ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਯੂ.ਟਰਨ ਲੈਣ ਤੋਂ ਪਹਿਲਾਂ ਅਕਾਲੀਆਂ ਨੇ ਕੇਂਦਰੀ ਕਾਨੂੰਨਾਂ ਦੇ ਖਿਲਾਫ਼ ਉਨ੍ਹਾਂ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਲਿਆਂਦੇ ਮਤੇ ਦਾ ਸਮਰਥਨ ਕੀਤਾ ਅਤੇ ਇਸ ਨੂੰ ਰਾਜਪਾਲ ਨੂੰ ਸੌਂਪਣ ਲਈ ਉਨ੍ਹਾਂ ਨਾਲ ਰਾਜ ਭਵਨ ਤੱਕ ਵੀ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਕੇਂਦਰੀ ਮੰਤਰੀਆਂ ਹਰਦੀਪ ਪੁਰੀ ਅਤੇ ਸੋਮ ਪ੍ਰਕਾਸ਼ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਖੇਤੀ ਆਰਡੀਨੈਂਸ ਪਾਸ ਕਰਨ ਮੌਕੇ ਹਰਸਿਮਰਤ ਬਾਦਲ ਵੀ ਕੈਬਨਿਟ ਮੀਟਿੰਗ ਦਾ ਹਿੱਸਾ ਸੀ ਅਤੇ ਉਸ ਨੇ ਇਸ 'ਤੇ ਕੋਈ ਇਤਰਾਜ਼ ਵੀ ਨਹੀਂ ਸੀ ਕੀਤਾ।

ਸਪੀਕਰ ਵੱਲੋਂ ਵਿਧਾਇਕਾਂ ਨੂੰ ਦਿੱਤੀ ਗਈ ਚਿਤਾਵਨੀ 
ਕਾਰਵਾਈ ਸ਼ੁਰੂ ਹੋਣ ਦੌਰਾਨ ਇਕ ਵਾਰ ਫਿਰ ਤੋਂ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਸ਼ਣ ਦੇਣ ਲੱਗੇ ਤਾਂ ਫਿਰ ਤੋਂ ਵਿਰੋਧੀਆਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ ਅਤੇ ਫਿਰ ਮੁੱਖ ਮੰਤਰੀ ਨੂੰ ਆਪਣਾ ਭਾਸ਼ਣ ਰੋਕਣਾ ਪਿਆ। ਲਗਾਤਾਰ ਹੋ ਰਹੇ ਹੰਗਾਮੇ ਅਤੇ ਵਿਅਰਥ ਜਾ ਰਹੇ ਸਮੇਂ ਨੂੰ ਵੇਖ ਵਿਧਾਨ ਸਭਾ ਸਪੀਕਰ ਨੇ ਵਿਧਾਇਕਾਂ ਨੂੰ ਤਿੰਨ ਦਿਨਾਂ ਲਈ ਸਸਪੈਂਡ ਕਰਨ ਚਿਤਾਵਨੀ ਦਿੱਤੀ। ਸਪੀਕਰ ਨੇ ਵਿਧਾਇਕਾਂ ਨੂੰ ਝਾੜ ਪਾਉਂਦੇ ਕਿਹਾ ਕਿ ਤੁਸੀਂ ਦੁਨੀਆ ਨੂੰ ਕੀ ਸੰਦੇਸ਼ ਦੇਣਾ ਚਾਹੁੰਦੋ ਹੋ ਕਿ ਅਸੀਂ ਹਾਊਸ ਨੂੰ ਨਹੀਂ ਚੱਲਣ ਦੇਣਾ। ਸਪੀਕਰ ਨੇ ਕਿਹਾ ਕਿ ਸਦਨ ਦੀ ਕਾਰਵਾਈ ਚਲਾਉਣਾ ਮੇਰਾ ਧਰਮ ਹੈ ਅਤੇ ਰੁਕਾਵਟ ਪਾਉਣ ਦੀ ਥਾਂ ਸਦਨ ਦੀ ਕਾਰਵਾਈ ਚੱਲਣ ਦਿੱਤੀ ਜਾਵੇ। ਸਪੀਕਰ ਵੱਲੋਂ ਬਿਕਰਮ ਸਿੰਘ ਮਜੀਠੀਆ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸਦਨ ਦੀ ਮਰਿਆਦਾ ਬਣਾਏ ਰੱਖਣ ਦੀ ਅਪੀਲ ਕੀਤੀ ਗਈ। ਜਦੋਂ ਵਿਰੋਧੀਆਂ ਨੇ ਅਕਾਲੀ ਦਲ ਨੇ ਹੰਗਾਮਾ ਨਾ ਰੋਕਿਆ ਤਾਂ ਸਪੀਕਰ ਨੇ ਵੱਡੀ ਕਾਰਵਾਈ ਕਰਦੇ ਹੋਏ ਬਿਕਰਮ ਮਜੀਠੀਈ ਸਮੇਤ ਅਕਾਲੀ ਦਲ ਦੇ ਕਈ ਵਿਧਾਇਕਾਂ ਨੂੰ ਰਹਿੰਦੇ ਸੈਸ਼ਨ ਦੇ ਤਿੰਨ ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਵੱਲੋਂ ਪਾਣੀ ਦੇ ਪੱਧਰ ‘ਚ ਆ ਰਹੀ ਗਿਰਾਵਟ ਨੂੰ ਠੱਲਣ ਲਈ ਸਰਬਸੰਮਤੀ ਨਾਲ ਮਤਾ ਪਾਸ


author

shivani attri

Content Editor

Related News