ਬਜਟ ਇਜਲਾਸ : ਅਕਾਲੀ ਦਲ ਨੇ ਸਦਨ ''ਚੋਂ ਕੀਤਾ ਵਾਕਆਊਟ

02/26/2020 6:30:38 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵਲੋਂ ਸਦਨ 'ਚ ਖੂਬ ਹੰਗਾਮਾ ਕੀਤਾ ਗਿਆ ਅਤੇ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਿਆ ਗਿਆ। ਇਸ ਦੇ ਚੱਲਦਿਆਂ ਅਕਾਲੀ ਦਲ ਵਲੋਂ ਸਦਨ 'ਚੋਂ ਵਾਕਆਊਟ ਕਰ ਦਿੱਤਾ ਗਿਆ। ਅਕਾਲੀ ਆਗੂਆਂ ਨੇ ਪੰਜਾਬ ਦੇ ਵਿਗੜੇ ਹਾਲਾਤ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਿੱਖੇ ਸਵਾਲ ਕੀਤੇ।


Babita

Content Editor

Related News