ਰਾਜਪਾਲ ਨੇ 6 ਮਾਰਚ ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ
Friday, Feb 27, 2026 - 11:13 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਬਾਰ੍ਹਵਾਂ (ਬਜਟ) ਇਜਲਾਸ ਸੱਦ ਲਿਆ ਗਿਆ ਹੈ। ਰਾਜਪਾਲ ਵੱਲੋਂ 6 ਮਾਰਚ ਨੂੰ ਇਹ ਇਜਲਾਸ ਸੱਦਿਆ ਗਿਆ ਹੈ। ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁੱਕਰਵਾਰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ ਵਿਧਾਨ ਭਵਨ, ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗਾ। 8 ਮਾਰਚ ਨੂੰ ਸੂਬਾ ਸਰਕਾਰ ਵੱਲੋਂ ਪੰਜਾਬ ਦਾ ਸਾਲਾਨਾ ਬਜਟ ਪੇਸ਼ ਕੀਤਾ ਜਾਵੇਗਾ।
