ਵਿਧਾਨ ਸਭਾ ''ਚ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਾਦਲ ਵਿਚਾਲੇ ਤਿੱਖੀ ਬਹਿਸ
Tuesday, Aug 28, 2018 - 02:44 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਅੱਜ ਆਖਰੀ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਿਚਾਲੇ ਤਿੱਖੀ ਬਹਿਸ ਹੋ ਗਈ। ਸੁਖਬੀਰ ਬਾਦਲ ਵਲੋਂ ਐਤਵਾਰ ਰਾਤ ਮੁੱਖ ਮੰਤਰੀ ਦੀ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਮੁੱਖ ਮੰਤਰੀ ਨੇ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਜਿਹੜੀ ਤਸਵੀਰ ਸੁਖਬੀਰ ਬਾਦਲ ਵਲੋਂ ਵਾਇਰਲ ਕੀਤੀ ਜਾ ਰਹੀ ਹੈ, ਉਹ ਵਿਧਾਨ ਸਭਾ ਵਿਚ ਹੋਈ ਇਕ ਮੀਟਿੰਗ ਦੀ ਹੈ। ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਹਾਊਸ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਲੈੱਸ ਅਤੇ ਇਸ ਦੀ ਜਾਂਚ ਵੀ ਕਰਵਾਈ ਜਾ ਸਕਦੀ ਹੈ।
ਦੱਸਣਯੋਗ ਹੈ ਕਿ ਸੋਮਵਾਰ ਨੂੰ ਕੈਪਟਨ ਸਰਕਾਰ ਦੇ ਆਪਣੇ ਹੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੈਪਟਨ-ਦਾਦੂਵਾਲ ਮਿਲਣੀ ਦੀ ਗੱਲ ਠੀਕ ਆਖੀ ਸੀ, ਜਿਸ ਨੂੰ ਮੁੱਖ ਮੰਤਰੀ ਨੇ ਝੂਠ ਕਰਾਰ ਦਿੱਤਾ ਹੈ। ਆਪਣੇ ਮੰਤਰੀ ਦੇ ਬਿਆਨ ਨੂੰ ਝੂਠਾ ਦੱਸਦੇ ਹੋਏ ਮੁੱਖ ਮੰਤਰੀ ਨੇ ਇਸ ਮਿਲਣੇ ਨੂੰ ਸਿਰੇ ਤੋਂ ਨਾਕਾਰ ਦਿੱਤਾ।
ਇਸ ਦਰਮਿਆਨ ਵਿਧਾਨ ਸਭਾ ਵਿਚ ਰਣਜੀਤ ਸਿੰਘ ਕਮਿਸ਼ਨ ਦੇ ਪੇਸ਼ ਹੁੰਦੇ ਹੀ ਬਹਿਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਸਦਨ 'ਚੋਂ ਵਾਕ ਆਊਟ ਕਰ ਦਿੱਤਾ ਗਿਆ।