ਪੰਜਾਬ ਵਿਧਾਨ ਸਭਾ ਚੋਣਾਂ : 228 ਗਸ਼ਤ ਟੀਮਾਂ ਤੇ 351 ਵੀਡੀਓ ਨਿਗਰਾਨ ਟੀਮਾਂ ਹੋਣਗੀਆਂ ਤਾਇਨਾਤ

Thursday, Jan 20, 2022 - 03:21 PM (IST)

ਪੰਜਾਬ ਵਿਧਾਨ ਸਭਾ ਚੋਣਾਂ : 228 ਗਸ਼ਤ ਟੀਮਾਂ ਤੇ 351 ਵੀਡੀਓ ਨਿਗਰਾਨ ਟੀਮਾਂ ਹੋਣਗੀਆਂ ਤਾਇਨਾਤ

ਚੰਡੀਗੜ੍ਹ (ਬਿਊਰੋ) : ਸੂਬੇ ’ਚ ਨਸ਼ਾ-ਮੁਕਤ, ਲਾਲਚ-ਰਹਿਤ ਅਤੇ ਸ਼ਾਂਤਮਈ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਵੱਲੋਂ 1.74 ਕਰੋੜ ਰੁਪਏ ਦੀ ਨਕਦੀ, 27960.292 ਲੀਟਰ ਸ਼ਰਾਬ, 6476.61 ਲੀਟਰ ਨਾਜਾਇਜ਼ ਸ਼ਰਾਬ, 235069 ਲੀਟਰ ਲਾਹਣ, 1088.01 ਕਿੱਲੋ ਭੁੱਕੀ, 11.03 ਕਿੱਲੋ ਅਫ਼ੀਮ, 3370.82 ਗ੍ਰਾਮ ਹੈਰੋਇਨ, 123.507 ਗ੍ਰਾਮ ਸਮੈਕ, 2940 ਕੈਪਸੂਲ, 90 ਸ਼ੀਸ਼ੀਆਂ, 92079 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਦੌਰਾਨ ਹਰੀਸ਼ ਚੌਧਰੀ ਦਾ ਵੱਡਾ ਬਿਆਨ, 'ਕਿਸੇ ਨਿੱਜੀ ਨੇਤਾ ਦਾ ਚਿਹਰਾ ਅੱਗੇ ਨਹੀਂ ਕਰੇਗੀ ਕਾਂਗਰਸ'

ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੱਖ ਤੋਂ ਸੂਬੇ ’ਚ ਨਸ਼ਿਆਂ ਸਮੇਤ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਲਈ 2268 ਰੂਟ/ਜ਼ੋਨ ਪੈਟਰੋਲਿੰਗ ਟੀਮਾਂ, 740 ਸਟੈਟਿਕ ਸਰਵੀਲੈਂਸ ਟੀਮਾਂ, 792 ਉੱਡਣ ਦਸਤੇ ਅਤੇ 351 ਵੀਡੀਓ ਸਰਵੀਲੈਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਢੁੱਕਵੀਂ ਗਿਣਤੀ ਵਿਚ ਪੈਰਾ-ਮਿਲਟਰੀ ਫੋਰਸਿਸ, ਜਿਨ੍ਹਾਂ ’ਚ ਸੀ. ਆਰ. ਪੀ. ਐੱਫ਼., ਬੀ. ਐੱਸ. ਐੱਫ਼., ਸੀ. ਆਈ. ਐੱਸ. ਐੱਫ਼., ਆਈ. ਟੀ. ਬੀ. ਪੀ. ਅਤੇ ਐੱਸ. ਐੱਸ. ਬੀ. ਸ਼ਾਮਲ ਹਨ, ਦੇ ਜਵਾਨਾਂ ਵਲੋਂ ਪਹਿਲਾਂ ਹੀ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਖੇਤਰਾਂ ਅਤੇ ਵੱਡੇ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ’ਚ ਸੁਰੱਖਿਆ ਅਭਿਆਸ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਦੀ ਗਠਜੋੜ ਦਲਾਂ ਨਾਲ ਸੀਟਾਂ ਦੀ ਵੰਡ ਨੂੰ ਲੈ ਬਣੀ ਸਹਿਮਤੀ

ਇਸ ਤੋਂ ਇਲਾਵਾ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ’ਤੇ ਤਿੱਖੀ ਨਜ਼ਰ ਰੱਖਣ ਲਈ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦੇ 28 ਅਧਿਕਾਰੀ, ਹਰੇਕ ਜ਼ਿਲ੍ਹੇ ਸਮੇਤ ਪੁਲਸ ਜ਼ਿਲ੍ਹੇ ’ਚ ਇਕ-ਇਕ ਅਧਿਕਾਰੀ ਵੀ ਤਾਇਨਾਤ ਕੀਤਾ ਗਿਆ ਹੈ। ਡਾ. ਰਾਜੂ ਨੇ ਕਿਹਾ ਕਿ ਪੰਜਾਬ ਪੁਲਸ ਇਨ੍ਹਾਂ ਮੁਲਾਜ਼ਮਾਂ ਨਾਲ ਮਿਲ ਕੇ ਨਿਰਪੱਖ, ਸੁਰੱਖਿਅਤ ਅਤੇ ਲਾਲਚ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਦੇ ਇਸ ਹਲਕੇ ਤੋਂ ਚੋਣ ਲੜਨ ਦੀ ਚਰਚਾ, ਅੱਜ ਸ਼ਾਮ ਕੇਜਰੀਵਾਲ ਕਰਨਗੇ ਐਲਾਨ
ਚੋਣਾਂ ਦੇ ਮੱਦੇਨਜ਼ਰ ਸੂਬੇ ਦੇ 91 ਫ਼ੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਹੋਏ ਜਮ੍ਹਾਂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3,54,075 ਲਾਇਸੈਂਸਸ਼ੁਦਾ ਹਥਿਆਰ ਜਮ੍ਹਾਂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 91.10 ਫ਼ੀਸਦੀ ਬਣਦਾ ਹੈ, ਜਦਕਿ ਸੂਬੇ ’ਚ 27 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਮੁੱਖ ਚੋਣ ਅਧਿਕਾਰੀ ਰਾਜੂ ਨੇ ਦੱਸਿਆ ਕਿ 1088 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2376 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨ੍ਹਾਂ ’ਚੋਂ 1129 ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ. ਆਰ. ਪੀ. ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 725 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਸੀ. ਈ. ਓ. ਰਾਜੂ ਨੇ ਕਿਹਾ ਕਿ ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2221 ਕੇਸਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 191 ਕੇਸਾਂ ’ਤੇ ਕਾਰਵਾਈ ਅਮਲ ਅਧੀਨ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News