ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 4 ਸਾਬਕਾ ਮੁੱਖ ਮੰਤਰੀਆਂ ਦੇ ਰਿਸ਼ਤੇਦਾਰ ਲੜ ਰਹੇ ਚੋਣਾਂ

Wednesday, Jan 26, 2022 - 01:21 PM (IST)

ਲੁਧਿਆਣਾ (ਹਿਤੇਸ਼) : ਭਾਵੇਂ ਹੀ ਸਾਰੀਆਂ ਪਾਰਟੀਆਂ ਇਕ-ਦੂਜੇ 'ਤੇ ਪਰਿਵਾਰਵਾਦ ਨੂੰ ਬੜ੍ਹਾਵਾ ਦੇਣ ਦਾ ਦੋਸ਼ ਲਾਉਂਦੀਆਂ ਹਨ ਪਰ ਵਿਰਾਸਤ ਦੀ ਸਿਆਸਤ ਕਰਨ 'ਚ ਕੋਈ ਵੀ ਪਿੱਛੇ ਨਹੀਂ ਹੈ। ਇਹ ਸਭ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੇਖਣ ਨੂੰ ਮਿਲ ਰਿਹਾ ਹੈ। ਇੱਥੇ 4 ਸਾਬਕਾ ਮੁੱਖ ਮੰਤਰੀਆਂ ਦੇ ਰਿਸ਼ਤੇਦਾਰ ਚੋਣਾਂ ਲੜ ਰਹੇ ਹਨ। ਇੱਥੇ ਇਹ ਦੱਸਣਾ ਉਚਿਤ ਹੋਵੇਗਾ ਕਿ ਰਿਸ਼ਤੇਦਾਰਾਂ ਨੂੰ ਚੋਣਾਂ ਲੜਾਉਣ ਦੇ ਮਾਮਲੇ 'ਚ ਵੀ ਬਾਦਲ ਪਰਿਵਾਰ ਦਾ ਪਹਿਲਾ ਨੰਬਰ ਆਉਂਦਾ ਹੈ।

ਇਹ ਵੀ ਪੜ੍ਹੋ : ਕਾਂਗਰਸੀ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ 'ਰਾਹੁਲ ਗਾਂਧੀ', ਜਾਣੋ ਪੂਰਾ ਪ੍ਰੋਗਰਾਮ

ਇਸ 'ਚ ਮੁੱਖ ਤੌਰ 'ਤੇ ਪੱਟੀ ਤੋਂ ਚੋਣਾਂ ਲੜ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦਾ ਨਾਂ ਸ਼ਾਮਲ ਹੈ, ਜਿਨ੍ਹਾਂ ਦੇ ਦਾਦਾ ਪ੍ਰਤਾਪ ਸਿੰਘ ਕੈਰੋਂ ਮੁੱਖ ਮੰਤਰੀ ਰਹੇ ਹਨ ਅਤੇ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਹਨ। ਇਹ ਹੀ ਬੱਸ ਨਹੀਂ ਸ. ਪ੍ਰਕਾਸ਼ ਸਿੰਘ ਬਾਦਲ ਦੇ ਬੇਟੇ ਸੁਖਬੀਰ ਬਾਦਲ, ਉਨ੍ਹਾਂ ਦੇ ਕਰੀਬੀ ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਬਾਦਲ ਵੀ ਚੋਣਾਂ ਲੜ ਰਹੇ ਹਨ। ਜੇਕਰ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਤੋਂ ਚੋਣਾਂ ਨਾ ਲੜੀਆਂ ਤਾਂ ਇਸ ਸੂਚੀ 'ਚ ਹਰਸਿਮਰਤ ਬਾਦਲ ਦਾ ਨਾਂ ਵੀ ਸ਼ਾਮਲ ਹੋ ਸਕਦਾ ਹੈ। ਦੂਜੇ ਪਾਸੇ ਕਾਂਗਰਸ 'ਚ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਜਵਾਈ ਬਿਕਰਮ ਬਾਜਵਾ ਨੂੰ ਸਾਹਨੇਵਨਾਲ ਅਤੇ ਮੁਕਤਸਰ ਸਾਹਿਬ ਤੋਂ ਸਾਬਕਾ ਮੁੱਖ ਮੰਤਰੀ ਹਰਚਰਨ ਬਰਾੜ ਦੀ ਨੂੰਹ ਕਰਨ ਕੌਰ ਨੂੰ ਟਿਕਟ ਦਿੱਤੀ ਗਈ ਹੈ, ਜੋ ਪਹਿਲਾਂ ਵੀ ਇਨ੍ਹਾਂ ਸੀਟਾਂ 'ਤੇ ਚੋਣਾਂ ਲੜ ਚੁੱਕੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਗਣਤੰਤਰ ਦਿਹਾੜੇ ਦੀ ਪੰਜਾਬ ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀ ਵੀ ਮੈਦਾਨ 'ਚ
ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਚੋਣਾਂ ਲੜ ਰਹੇ ਹਨ, ਜਦੋਂ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਅਤੇ ਰਾਜਿੰਦਰ ਕੌਰ ਭੱਠਲ ਲਹਿਰਗਾਗਾ ਤੋਂ ਚੋਣਾਂ ਲੜ ਰਹੇ ਹਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਚੋਣਾਂ ਲੜਨ ਨੂੰ ਲੈ ਕੇ ਅਜੇ ਤਸਵੀਰ ਸਾਫ਼ ਨਹੀਂ ਹੋ ਸਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News