ਦਿਵਿਆਂਗ ਵੋਟਰਾਂ ਲਈ ਪੋਲਿੰਗ ਬੂਥਾਂ ’ਚ ਵ੍ਹੀਲ ਚੇਅਰ ਤੇ ਵਾਲੰਟੀਅਰ ਪੱਧਰ ’ਤੇ ਮਦਦ ਮੁਹੱਈਆ ਕਰਨ ਦੇ ਹੁਕਮ

Thursday, Feb 10, 2022 - 10:59 AM (IST)

ਸੰਗਰੂਰ (ਬੇਦੀ, ਵਿਵੇਕ ਸਿੰਧਵਾਨੀ, ਯਾਦਵਿੰਦਰ, ਸਿੰਗਲਾ) : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਦਿਵਿਆਂਗ ਵੋਟਰਾਂ ਲਈ ਸੁਖਾਵੇਂ ਮਾਹੌਲ ’ਚ ਮਤਦਾਨ ਨੂੰ ਯਕੀਨੀ ਬਣਾਉਣ ਲਈ ਵ੍ਹੀਲ ਚੇਅਰ, ਵਾਹਨ ਸੁਵਿਧਾ ਤੇ ਵਾਲੰਟੀਅਰ ਪੱਧਰ ’ਤੇ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਦੇ ਨਿਰਦੇਸ਼ਾਂ ਤਹਿਤ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਧਾਲੀਵਾਲ ਨੇ ਕਿਹਾ ਕਿ ਚੋਣਾਂ ਵਾਲੇ ਦਿਨ 20 ਫਰਵਰੀ ਨੂੰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ’ਚ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਯੂਥ ਕਲੱਬਾਂ ਤੇ ਯੁਵਕ  ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗ ਵੋਟਰਾਂ ਦੀ ਸੁਵਿਧਾ ਲਈ ਐੱਨ. ਐੱਸ. ਐੱਸ. ਤੇ ਐੱਨ. ਸੀ. ਸੀ. ਵਾਲੰਟੀਅਰਜ਼ ਦੀ ਤਾਇਨਾਤ ਕੀਤੀ ਜਾਵੇ ਅਤੇ ਬਕਾਇਦਾ ਇਨ੍ਹਾਂ ਵਾਲੰਟੀਅਰਾਂ ਦੀ ਟ੍ਰੇਨਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਦਿਵਿਆਂਗ ਵੋਟਰਾਂ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਸਕਣ।

ਉਨ੍ਹਾਂ ਸਬੰਧਿਤ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਦਿਵਿਆਂਗ ਵੋਟਰਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਰਜਿਸਟਰਡ ਦਿਵਿਆਂਗ ਵੋਟਰਾਂ ਵੱਲੋਂ ਪੀ. ਡਬਲਿਯੂ. ਡੀ. ਐਪ ਡਾਊਨਲੋਡ ਕੀਤੀ ਜਾਵੇ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈਣ ਲਈ ਖੁਦ ਨੂੰ ਐਪ ’ਤੇ ਰਜਿਸਟਰ ਵੀ ਕੀਤਾ ਜਾਵੇ।


Babita

Content Editor

Related News