ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST

Saturday, Nov 07, 2026 - 07:06 PM (IST)

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਪੱਧਰ 'ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਭਾਰਤੀ ਜਨਤਾ ਪਾਰਟੀ ਨੇ ਟਰੇਡ ਸੈੱਲ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਨਿਯੁਕਤੀਆਂ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਾਰਟੀ ਦੇ ਟਰੇਡ ਸੈੱਲ ਨੂੰ ਸੰਗਠਿਤ ਕਰਨ ਅਤੇ ਵਪਾਰੀ ਵਰਗ ਨਾਲ ਜੁੜੇ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। 

PunjabKesari

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਭਾਜਪਾ ਦੇ ਟਰੇਡ ਸੈੱਲ ਦੇ ਕਨਵੀਨਰ ਰਾਜਿੰਦਰ ਸਿੰਘ ਮਰਵਾਹਾ ਨੇ ਦੱਸਿਆ ਕਿ ਇਹ ਨਿਯੁਕਤੀਆਂ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੰਗਠਨ ਮੰਤਰੀ  ਮੰਥਰੀ ਸ੍ਰੀਨਿਵਾਸੁਲੂ ਅਤੇ ਬਿਕਰਮਜੀਤ ਸਿੰਘ ਚੀਮਾ ਨਾਲ ਵਿਚਾਰ-ਵਟਾਂਦਰੇ ਉਪਰੰਤ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਾਰਟੀ ਦੇ ਟਰੇਡ ਸੈੱਲ ਨੂੰ ਸੰਗਠਿਤ ਕਰਨ ਅਤੇ ਵਪਾਰੀ ਵਰਗ ਨਾਲ ਜੁੜੇ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਹਾਰਦਿਕ ਵਧਾਈਆਂ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਆ।


author

Anmol Tagra

Content Editor

Related News