ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਖਿੱਚੀ ਤਿਆਰੀ, NRIs ਨੂੰ ਮਿਲੇਗੀ ਇਹ ਖ਼ਾਸ ਸਹੂਲਤ

Monday, Dec 06, 2021 - 06:52 PM (IST)

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਖਿੱਚੀ ਤਿਆਰੀ, NRIs ਨੂੰ ਮਿਲੇਗੀ ਇਹ ਖ਼ਾਸ ਸਹੂਲਤ

ਚੰਡੀਗੜ੍ਹ/ਜਲੰਧਰ— ਪੰਜਾਬ ’ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਚੋਣਾਂ ਸਬੰਧੀ ਮਹਤੱਵਪੂਰਨ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ 23 ਜ਼ਿਲ੍ਹੇ ਅਤੇ 117 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ 2 ਕਰੋੜ 9 ਲੱਖ ਵੋਟਰ ਹਨ, ਜੋਕਿ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ: 3 ਬੱਚਿਆਂ ਸਣੇ ਔਰਤ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮਾਂ-ਪੁੱਤ ਦੀ ਮੌਤ

ਇਨ੍ਹਾਂ ’ਚ 1.1 ਕਰੋੜ ਪੁਰਸ਼ ਅਤੇ 99 ਲੱਖ ਔਰਤਾਂ ਹਨ, ਜੋਕਿ ਵੋਟਿੰਗ ਦੇ ਅਧਿਕਾਰਾਂ ਦੀ ਵਰਤੋਂ ਕਰਨਗੀਆਂ। ਇਸ ਦੇ ਨਾਲ ਹੀ ਰਾਜੂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਲੋਕਤੰਤਰ ’ਚ ਮਹਿਲਾ, ਪੁਰਸ਼ ਅਤੇ ਟਰਾਂਸਜੈਂਡਰ ਸਾਰੇ ਬਰਾਬਰ ਹਨ। ਇਸ ਵਾਰ ਟਰਾਂਸਜੈਂਡਰ ਵੀ ਵੋਟਿੰਗ ਕਰਨਗੇ। ਜੇਕਰ ਕੋਈ ਵੋਟਰ ਕੋਰੋਨਾ ਪਾਜ਼ੇਟਿਵ ਹੈ ਤਾਂ ਉਹ ਆਪਣੀ ਵੋਟ ਪੋਸਟਲ ਬੈਲਟ ਪੇਪਰ ਰਾਹੀਂ ਦੇ ਸਕਦਾ ਹੈ ਅਤੇ ਜੇ ਕੋਈ ਵੋਟਿੰਗ ਸੈਂਟਰ 'ਤੇ ਕੋਰੋਨਾ ਪਾਜ਼ੇਟਿਵ ਮਿਲਦਾ ਹੈ ਤਾਂ ਉਹ ਵੋਟਾਂ ਪਾਉਣ ਦੇ ਆਖ਼ਰੀ ਸਮੇਂ 'ਚ ਸਾਵਧਾਨੀ ਨਾਲ ਆਪਣੀ ਵੋਟ ਦਾ ਇਸਤੇਮਾਲ ਕਰ ਸਕਦਾ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਡੇ ਕੋਲ 8.6 ਲੱਖ ਫਾਰਮ ਵੋਟ ਦੇ ਲਈ ਆਏ ਹਨ ਅਤੇ ਇਸ ਵਾਰ ਆਨਲਾਈਨ ਵੋਟਿੰਗ ਦੀ ਵੀ ਲੋਕਾਂ ਨੂੰ ਖ਼ਾਸ ਸਹੂਲਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਐੱਨ. ਆਰ. ਆਈਜ਼ ਦਾ ਵੀ ਖ਼ਾਸ ਧਿਆਨ ਰੱਖਿਆ ਜਾਵੇਗਾ। ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਦੇ ਕੋਲ ਵੀ ਇੰਡੀਅਨ ਪਾਸਪੋਰਟ ਹਨ, ਉਹ ਆਪਣਾ ਵੋਟ ਬਣਵਾ ਲੈਣ ਅਤੇ ਆਨਲਾਈਨ ਵੋਟਿੰਗ ਵੀ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਰਾਘਵ ਚੱਢਾ ਦੇ ਭਾਜਪਾ ’ਤੇ ਵੱਡੇ ਇਲਜ਼ਾਮ, ਸਾਡੇ ਆਗੂਆਂ ਨੂੰ ਦਿੱਤਾ ਜਾ ਰਿਹੈ ਜ਼ਮੀਨ ਤੇ ਪੈਸਿਆਂ ਦਾ ਲਾਲਚ

ਚੋਣਾਂ ਦੌਰਾਨ ਹਥਿਆਰਾਂ ਨੂੰ ਜਮ੍ਹਾ ਕਰਵਾਉਣ ਸਬੰਧੀ ਐੱਸ. ਕਰੁਣਾ ਨੇ ਕਿਹਾ ਕਿ ਪੰਜਾਬ ’ਚ ਚੋਣਾਂ ਨੂੰ ਧਿਆਨ ’ਚ ਰੱਖਦੇ ਹੋਏ ਹਥਿਆਰਾਂ ਨੂੰ ਜਮ੍ਹਾ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਿਆਂ ਦੇ ਡੀ. ਸੀ. ਅਤੇ ਐੱਸ. ਐੱਸ. ਪੀ. ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਤੋਂ ਇਸ ਸਬੰਧੀ ਪੂਰੀ ਰਿਪੋਰਟਿੰਗ ਲਈ ਜਾ ਰਹੀ ਹੈ। ਜਿਹੜੇ ਲੋਕ ਹਥਿਆਰ ਜਮ੍ਹਾ ਨਹੀਂ ਕਰਵਾਉਣਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ। 

ਇਹ ਵੀ ਪੜ੍ਹੋ:  ਮੁੱਖ ਮੰਤਰੀ ਚਰਨਜੀਤ ਚੰਨੀ ਬੋਲੇ, 'ਸਿੱਧੂ ਸੀ. ਐੱਮ. ਬਣਨਾ ਚਾਹੁੰਦੇ ਹਨ ਤਾਂ ਮਾੜਾ ਕੀ ਹੈ'

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News