ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਤਰਜੀਹ ਦੇਣ ਤੋਂ ਨਾਰਾਜ਼ ਹੋ ਸਕਦਾ ਹੈ ਭਾਜਪਾ ਦਾ ਕੇਡਰ

Monday, Jan 17, 2022 - 05:45 PM (IST)

ਲੁਧਿਆਣਾ (ਹਿਤੇਸ਼)- ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਉਮੀਦਵਾਰਾਂ ਦਾ ਐਲਾਨ ਕਰਨ ਵਾਲੀਆਂ ਤਿੰਨ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ‘ਆਪ’ ਵਿਚ ਟਿਕਟਾਂ ਦੀ ਵੰਡ ਨੂੰ ਲੈ ਕੇ ਘਮਸਾਨ ਵੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਨਤੀਜੇ ਟਿਕਟਾਂ ਨਾ ਮਿਲਣ ਤੋਂ ਨਾਰਾਜ਼ ਨੇਤਾਵਾਂ ਵੱਲੋਂ ਵੱਡੇ ਪੈਮਾਨੇ ’ਤੇ ਪਾਰਟੀਆਂ ਨੂੰ ਬਦਲਣ ਦੇ ਤੌਰ ’ਤੇ ਸਾਹਮਣੇ ਆ ਰਹੇ ਹਨ। ਕੁਝ ਨੇਤਾਵਾਂ ਨੂੰ ਦੂਜੀਆਂ ਪਾਰਟੀਆਂ ਤੋਂ ਵੀ ਟਿਕਟ ਮਿਲ ਗਈ ਹੈ।

ਇਹ ਵੀ ਪੜ੍ਹੋ: ਜਲੰਧਰ: ਟੋਏ ’ਚੋਂ ਮਿਲੀ ਮਾਪਿਆਂ ਦੇ ਇਕਲੌਤੇ ਪੁੱਤ ਦੀ ਲਾਸ਼, ਪਰਿਵਾਰ ਨੇ ਲਾਏ ਕਤਲ ਦੇ ਦੋਸ਼

ਇਸ ਮੁਹਿੰਮ ’ਚ ਭਾਜਪਾ ਦਾ ਨਾਂ ਮੁੱਖ ਰੂਪ ਨਾਲ ਸ਼ਾਮਲ ਹੈ, ਜਿਸ ਵੱਲੋਂ ਸਭ ਤੋਂ ਵੱਧ ਗਿਣਤੀ ’ਚ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਅਪਣਾਇਆ ਗਿਆ ਹੈ। ਇਸ ਦਾ ਵੱਡਾ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਅਕਾਲੀ ਦਲ ਤੋਂ ਵੱਖ ਹੋਣ ਦੇ ਬਾਅਦ ਪਹਿਲੇ ਦੇ ਮੁਕਾਬਲੇ ਕਈ ਗੁਣਾ ਜ਼ਿਆਦਾ ਸੀਟਾਂ ’ਤੇ ਚੋਣਾਂ ਲੜਨ ਜਾ ਰਹੀ ਭਾਜਪਾ ਨੂੰ ਵੱਧ ਉਮੀਦਵਾਰਾਂ ਦੀ ਲੋੜ ਹੈ ਹਾਲਾਂਕਿ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਕੀਤੇ ਗਏ ਗਠਜੋੜ ਤਹਿਤ ਉਨ੍ਹਾਂ ਲਈ ਕੁਝ ਸੀਟਾਂ ਛੱਡੀਆਂ ਜਾ ਰਹੀਆਂ ਹਨ ਪਰ ਕਿਸਾਨ ਅੰਦੋਲਨ ਨੂੰ ਲੈ ਕੇ ਵਿਰੋਧ ਦੇ ਮੱਦੇਨਜ਼ਰ ਭਾਜਪਾ ਵੱਲੋਂ ਦੂਜੀਆਂ ਪਾਰਟੀਆਂ ਦੇ ਮਜ਼ਬੂਤ ਚਿਹਰਿਆਂ ਲਈ ਆਪਣੇ ਦਰਵਾਜ਼ੇ ਖੋਲ੍ਹੇ ਹੋਏ ਹਨ।

ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਵੱਡਾ ਇਲਜ਼ਾਮ, ਕਾਂਗਰਸ ਪਾਰਟੀ ਨੇ ਚੰਨੀ ਦਾ ‘ਨਾਈਟ ਵਾਚਮੈਨ’ ਵਾਂਗ ਕੀਤਾ ਇਸਤੇਮਾਲ

ਇਨ੍ਹਾਂ ’ਚ ਉਹ ਸੀਟਾਂ ਵੀ ਸ਼ਾਮਲ ਹਨ, ਜਿੱਥੇ ਭਾਜਪਾ ਦੇ ਕੋਲ ਪਹਿਲਾਂ ਤੋਂ ਕੇਡਰ ਮੌਜੂਦ ਹਨ ਪਰ ਕਾਂਗਰਸ, ਅਕਾਲੀ ਦਲ ਅਤੇ ‘ਆਪ’ ’ਚ ਸੰਨ ਲਗਾਉਣ ਦੇ ਚੱਕਰ ’ਚ ਉਥੇ ਵੀ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਸੀਟ ’ਤੇ ਪੁਰਾਣੇ ਲੀਡਰ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਤੋਂ ਆਏ ਨੇਤਾ ਨੂੰ ਟਿਕਟ ਦਿੱਤੀ ਗਈ ਤਾਂ ਭਾਜਪਾ ਦਾ ਪੁਰਾਣਾ ਵੋਟ ਬੈਂਕ ਨਾਰਾਜ਼ ਹੋ ਸਕਦਾ ਹੈ। 

ਇਹ ਵੀ ਪੜ੍ਹੋ:ਭੋਗਪੁਰ: ਸਪੈਸ਼ਲ ਚੈਕਿੰਗ ਦੌਰਾਨ ਸ਼ਰਾਬੀ ਹਾਲਤ ’ਚ ਮਿਲੇ ਥਾਣੇਦਾਰ ਤੇ ਹੌਲਦਾਰ, ਡਿੱਗੀ ਗਾਜ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News