ਇਕ ਧੜ, ਦੋ ਜਾਨ, ਅੰਮ੍ਰਿਤਸਰ ਦੇ ਸੋਹਣਾ-ਮੋਹਣਾ ਨੇ ਪਹਿਲੀ ਵਾਰ ਪਾਈ ਵੋਟ
Sunday, Feb 20, 2022 - 10:24 AM (IST)
ਅੰਮ੍ਰਿਤਸਰ (ਨੀਰਜ)— ਪੰਜਾਬ ’ਚ ਪੈ ਰਹੀਆਂ ਚੋਣਾਂ ਦਰਮਿਆਨ ਅੰਮ੍ਰਿਤਸਰ ਦੇ ਇਕ ਧੜ, ਦੋ ਜਾਨ ਵਾਲੇ ਸੋਹਣਾ-ਮੋਹਣਾ ਨੇ ਮਾਨਾਵਾਲਾ ਸਕੂਲ ਦੇ ਬੂਥ ’ਚ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਹ ਸਵੇਰੇ ਵੋਟ ਪਾਉਣ ਲਈ 101 ਬੂਥ ਨੰਬਰ ’ਤੇ ਪਹੁੰਚੇ ਅਤੇ ਜਿੱਥੇ ਉਨ੍ਹਾਂ ਨੇ ਆਪਣੀ ਵੋਟ ਪਾਈ। ਵੋਟ ਪਾਉਣ ਮਗਰੋਂ ਜ਼ਿਲ੍ਹਾ ਚੋਣ ਅਧਿਕਾਰੀ ਨੇ ਸਰਟੀਫਿਕੇਟ ਦੇ ਕੇ ਹੌਂਸਲਾ ਅਫ਼ਜ਼ਾਈ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਰੁਝਾਨ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਸਵੇਰ ਤੋਂ ਹੀ ਲੋਕ ਵੋਟ ਪਾਉਣ ਲਈ ਲਾਈਨਾਂ ਵਿਚ ਲੱਗਣੇ ਸ਼ੁਰੂ ਹੋ ਗਏ। ਚੋਣ ਕਮਿਸ਼ਨ ਵਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸੂਬੇ 'ਚ ਇਸ ਵਾਰ ਕੁੱਲ 2,14,99,804 ਵੋਟਰ ਹਨ, ਜਿਨ੍ਹਾਂ ’ਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਵੋਟਾਂ ਪੈਣੀਆਂ ਹੋਈਆਂ ਸ਼ੁਰੂ, ਵਿਧਾਇਕ ਸੁਸ਼ੀਲ ਰਿੰਕੂ ਨੇ ਪਾਈ ਵੋਟ
117 ਹਲਕਿਆਂ ਵਿਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ’ਚ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਲ ਹਨ। ਚੋਣ ਕਮਿਸ਼ਨ ਮੁਤਾਬਕ ਕੁੱਲ 1304 ਉਮੀਦਵਾਰਾਂ ’ਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ, ਜਦਕਿ 461 ਆਜ਼ਾਦ ਉਮੀਦਵਾਰ ਇਸ ਵਾਰ ਚੋਣ ਮੈਦਾਨ ਵਿਚ ਹਨ। ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ।
ਇਹ ਵੀ ਪੜ੍ਹੋ: ਰਣਦੀਪ ਸੁਰਜੇਵਾਲਾ ਦਾ ਵੱਡਾ ਬਿਆਨ, ਪੰਜਾਬ ਚੋਣਾਂ ’ਚ ‘ਆਪ’ ਤੇ ਭਾਜਪਾ ਦੀ ਮਿਲੀਭੁਗਤ ਦਾ ਪਰਦਾਫਾਸ਼ ਹੋਇਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ