ਭਵਾਨੀਗੜ੍ਹ ਵਿਖੇ ਲਾਵਾਂ ਤੋਂ ਬਾਅਦ ਲਾੜੀ ਨੇ ਵੋਟ ਪਾਉਣ ਦਾ ਫਰਜ਼ ਨਿਭਾਇਆ
Sunday, Feb 20, 2022 - 06:31 PM (IST)
ਭਵਾਨੀਗੜ੍ਹ (ਵਿਕਾਸ)- ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਲਦ ਖ਼ੁਰਦ ਵਿਖੇ ਨਵ ਵਿਆਹੁਤਾ ਸੁਮਨਦੀਪ ਕੌਰ ਲਾਵਾਂ ਤੋਂ ਬਾਅਦ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਨ ਉਹ ਲਾੜੇ ਨਾਲ ਬੂਥ ਨੰਬਰ 167 'ਤੇ ਪੁੱਜੀ, ਜਿੱਥੇ ਉਸ ਨੇ ਵੋਟ ਪਾਈ। ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਰੁਝਾਨ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋਇਆ, ਜੋਕਿ 6 ਵਜੇ ਤੱਕ ਜਾਰੀ ਰਿਹਾ। ਸਵੇਰ ਤੋਂ ਹੀ ਲੋਕ ਵੋਟ ਪਾਉਣ ਲਈ ਲਾਈਨਾਂ ਵਿਚ ਲੱਗਣੇ ਸ਼ੁਰੂ ਹੋ ਗਏ। ਚੋਣ ਕਮਿਸ਼ਨ ਵੱਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ: ਜਨਮਦਿਨ ਵਾਲੇ ਦਿਨ ਘਰ ’ਚ ਛਾਇਆ ਮਾਤਮ, ਮਕਸੂਦਾਂ ਵਿਖੇ 14 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ
ਸੂਬੇ 'ਚ ਇਸ ਵਾਰ ਕੁੱਲ 2,14,99,804 ਵੋਟਰ ਹਨ, ਜਿਨ੍ਹਾਂ ’ਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ’ਚ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਲ ਹਨ। ਚੋਣ ਕਮਿਸ਼ਨ ਮੁਤਾਬਕ ਕੁੱਲ 1304 ਉਮੀਦਵਾਰਾਂ ’ਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ, ਜਦਕਿ 461 ਆਜ਼ਾਦ ਉਮੀਦਵਾਰ ਇਸ ਵਾਰ ਚੋਣ ਮੈਦਾਨ ਵਿਚ ਹਨ। ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ।
ਇਹ ਵੀ ਪੜ੍ਹੋ: ਕਪੂਰਥਲਾ ਜ਼ਿਲ੍ਹੇ ਦੇ 4 ਹਲਕਿਆਂ ਲਈ ਵੋਟਾਂ ਦਾ ਕੰਮ ਜਾਰੀ, 35 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ