ਪੰਜਾਬ ਵਿਧਾਨ ਸਭਾ ਚੋਣਾਂ : ਭਾਜਪਾ ਵੱਲੋਂ ਤੀਜੀ ਲਿਸਟ ਜਾਰੀ, 3 ਉਮੀਦਵਾਰਾਂ ਦਾ ਕੀਤਾ ਐਲਾਨ

01/27/2022 10:34:37 PM

ਜਲੰਧਰ-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਅੱਜ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਭਾਜਪਾ ਵੱਲੋਂ ਅੱਜ ਜਾਰੀ ਕੀਤੀ ਗਈ ਸੂਚੀ ’ਚ 3 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ’ਚ ਅੰਮ੍ਰਿਤਸਰ ਕੇਂਦਰੀ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਪੂਰਬੀ ਤੋਂ ਡਾ. ਜਗਮੋਹਨ ਸਿੰਘ ਰਾਜੂ ਤੇ ਬਾਬਾ ਬਕਾਲਾ ਤੋਂ ਸਰਦਾਰ ਮਨਜੀਤ ਸਿੰਘ ਮੰਨਾ ਨੂੰ ਐਲਾਨਿਆ ਗਿਆ ਹੈ। 

ਇਹ ਵੀ ਪੜ੍ਹੋ : ਦਿੱਲੀ 'ਚ ਸਾਹਮਣੇ ਆਏ ਕੋਰੋਨਾ ਦੇ 4,291 ਨਵੇਂ ਮਾਮਲੇ, ਇਨਫੈਕਸ਼ਨ ਦਰ ਘੱਟ ਕੇ ਹੋਈ 9.56 ਫੀਸਦੀ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਜਪਾ ਵੱਲੋਂ ਅੱਜ ਸਵੇਰੇ ਦੂਜੀ ਲਿਸਟ ਵੀ ਜਾਰੀ ਕੀਤੀ ਗਈ ਸੀ ਜਿਸ 'ਚ 27 ਉਮੀਦਵਾਰਾਂ ਦਾ ਨਾਂ ਐਲਾਨਿਆ ਗਿਆ ਸੀ।

ਇਹ ਵੀ ਪੜ੍ਹੋ : ਰੂਸ ਨੇ ਅਮਰੀਕਾ ਤੇ ਉਸ ਦੇ ਸਹਿਯੋਗੀਆਂ ਨੂੰ ਮੰਗਾਂ ਨਾ ਮੰਨੇ ਜਾਣ 'ਤੇ ਜਵਾਬੀ ਕਾਰਵਾਈ ਦੀ ਦਿੱਤੀ ਚਿਤਾਵਨੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Karan Kumar

This news is Content Editor Karan Kumar