ਵੱਡੀ ਖ਼ਬਰ: ਗੜ੍ਹਸ਼ੰਕਰ ਦੇ ਇਸ ਪਿੰਡ ਨੇ ਚੋਣਾਂ ਦਾ ਕੀਤਾ ਬਾਈਕਾਟ, ਫਿਲਹਾਲ ਨਹੀਂ ਪਈ ਇਕ ਵੀ ਵੋਟ

02/20/2022 12:43:53 PM

ਗੜ੍ਹਸ਼ੰਕਰ (ਸ਼ੋਰੀ)- ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿੱਚ ਹੁਣ ਤੱਕ ਇਕ ਵੀ ਵੋਟ ਨਹੀਂ ਪਈ ਹੈ। ਵੋਟਰਾਂ ਵੱਲੋਂ ਕੀਤੇ ਬਾਈਕਾਟ ਕਾਰਨ ਇਥੇ ਕਿਸੇ ਵੀ ਵਿਅਕਤੀ ਨੇ ਹੁਣ ਤੱਕ ਵੋਟ ਨਹੀਂ ਪਾਈ। ਇਥੇ ਦੱਸਣਯੋਗ ਹੈ ਕਿ ਵੋਟਰਾਂ ਵੱਲੋਂ ਇਹ ਬਾਈਕਾਟ ਪਿੰਡ ਦੇ ਇਕ ਰੇਲਵੇ ਫਾਟਕ ਦੇ ਪਿਛਲੇ ਤਿੰਨ ਸਾਲ ਤੋਂ ਬੰਦ ਦੇ ਵਿਰੋਧ ਵਿੱਚ ਕੀਤਾ ਗਿਆ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਹੁਣ ਤੱਕ ਗੜ੍ਹਸ਼ੰਕਰ ਵਿਚ ਕੁੱਲ 21.60 ਫ਼ੀਸਦੀ ਵੋਟਿੰਗ ਹੋਈ ਹੈ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ ’ਚ ਵੋਟਿੰਗ ਦਾ ਕੰਮ ਜਾਰੀ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਪਈਆਂ ਵੋਟਾਂ

PunjabKesari

ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੇਜ ਸਿੰਘ ਬਸਿਆਲਾ ਨੇ ਦੱਸਿਆ ਕਿ ਕਿਸੇ ਵੀ ਸੂਰਤ ਵਿੱਚ ਅੱਜ ਪਿੰਡ ਦਾ ਕੋਈ ਵੀ ਵਿਅਕਤੀ ਪੋਲਿੰਗ ਨਹੀਂ ਕਰੇਗਾ। ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਪਿਛਲੇ ਤਿੰਨ ਸਾਲ ਤੋਂ ਬੰਦ ਪਏ ਫਾਟਕ ਨੂੰ ਖੋਲ੍ਹਣ ਲਈ ਕਿਸੇ ਵੀ ਸਿਆਸੀ ਧਿਰ ਜਾਂ ਪ੍ਰਸ਼ਾਸਨ ਦੇ ਅਧਿਕਾਰੀ ਵੱਲੋਂ ਕੋਈ ਉਪਰਾਲਾ ਨਹੀਂ ਕੀਤਾ ਗਿਆ। ਦੱਸਣਯੋਗ ਹੈ ਕਿ ਪਿੰਡ ਬਸਿਆਲਾ ਦੇ ਲੋਕ ਪਿਛਲੇ ਦਸ ਦਿਨਾਂ ਤੋਂ ਲਗਾਤਾਰ ਧਰਨਾ ਦੇ ਕੇ ਪ੍ਰਸ਼ਾਸਨ ਨੂੰ ਚਿਤਾਵਨੀ ਦੇ ਚੁੱਕੇ ਹਨ ਕਿ ਜੇਕਰ ਉਨ੍ਹਾਂ ਦੇ ਬੰਦ ਪਏ ਫਾਟਕ ਨੂੰ ਨਾ ਖੋਲ੍ਹਿਆ ਗਿਆ ਤਾਂ ਉਹ ਪੋਲਿੰਗ ਦਾ ਬਾਈਕਾਟ ਕਰਨਗੇ। 

ਇਹ ਵੀ ਪੜ੍ਹੋ: ਜਲੰਧਰ 'ਚ ਵੋਟਾਂ ਪੈਣੀਆਂ ਹੋਈਆਂ ਸ਼ੁਰੂ, ਵਿਧਾਇਕ ਸੁਸ਼ੀਲ ਰਿੰਕੂ ਨੇ ਪਾਈ ਵੋਟ


shivani attri

Content Editor

Related News