ਨਾਮਜ਼ਦਗੀ ਪੱਤਰਾਂ ਦੀ ਜਾਂਚ ਮਗਰੋਂ ਜਲੰਧਰ ਜ਼ਿਲ੍ਹੇ ''ਚ 107 ਉਮੀਦਵਾਰ ਚੋਣ ਮੈਦਾਨ ’ਚ ਬਚੇ

Thursday, Feb 03, 2022 - 04:39 PM (IST)

ਜਲੰਧਰ (ਚੋਪੜਾ)– ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿਛਲੇ ਦਿਨਾਂ ਦੌਰਾਨ ਜ਼ਿਲ੍ਹੇ ਨਾਲ ਸਬੰਧਤ 9 ਵਿਧਾਨ ਸਭਾ ਹਲਕਿਆਂ ਵਿਚ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਵੱਲੋਂ ਦਾਖਲ ਨਾਮਜ਼ਦਗੀ ਪੱਤਰਾਂ ਦੀ ਬੀਤੇ ਦਿਨ ਜਾਂਚ ਦਾ ਕੰਮ ਕੀਤਾ ਗਿਆ। ਜ਼ਿਲ੍ਹੇ ਨਾਲ ਸਬੰਧਤ ਰਿਟਰਨਿੰਗ ਅਧਿਕਾਰੀਆਂ ਨੇ ਆਪਣੇ ਦਫ਼ਤਰਾਂ ਵਿਚ ਜਾਂਚ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਬੈਠਕ ਵੀ ਕੀਤੀ ਅਤੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਹਦਾਇਤਾਂ ਅਤੇ ਨਿਯਮਾਂ ਤੋਂ ਜਾਣੂ ਕਰਵਾਇਆ।

ਇਹ ਵੀ ਪੜ੍ਹੋ: ਕਾਂਗਰਸ ਦਾ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਸਟਾਰ ਪ੍ਰਚਾਰਕਾਂ ਦੀ ਸੂਚੀ ’ਚੋਂ ਕੱਟਿਆ ਨਾਂ

ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 20 ਫਰਵਰੀ ਨੂੰ ਜ਼ਿਲ੍ਹੇ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿਚ ਹੋਣ ਜਾ ਰਹੀਆਂ ਚੋਣਾਂ ਲਈ ਬੀਤੇ ਦਿਨ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਹੁਣ ਸਿਰਫ਼ 107 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਉਨ੍ਹਾਂ ਦੱਸਿਆ ਕਿ ਫਿਲੌਰ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ ਪੱਛਮੀ, ਜਲੰਧਰ ਕੇਂਦਰੀ, ਜਲੰਧਰ ਉੱਤਰੀ, ਜਲੰਧਰ ਛਾਉਣੀ ਅਤੇ ਆਦਮਪੁਰ ਵਿਧਾਨ ਸਭਾ ਹਲਕਿਆਂ ਵਿਚ ਕ੍ਰਮਵਾਰ 16, 13, 14, 9, 13, 8, 12, 12 ਅਤੇ 10 ਉਮੀਦਵਾਰ ਰਹਿ ਗਏ ਹਨ।

PunjabKesari

ਇਹ ਵੀ ਪੜ੍ਹੋ: ਜਾਖੜ ਦੇ ਬਹਾਨੇ ‘ਆਪ’ ਦੇ ਕਾਂਗਰਸ ’ਤੇ ਨਿਸ਼ਾਨੇ, ਰਾਘਵ ਚੱਢਾ ਨੇ CM ਚਿਹਰੇ ਨੂੰ ਲੈ ਕੇ ਪੁੱਛੇ 4 ਸਵਾਲ

ਇਨ੍ਹਾਂ ਵਿਚੋਂ ਕੁੱਲ 31 ਲੋਕਾਂ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ 76 ਉਮੀਦਵਾਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਲੜ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ ਨਾਮਜ਼ਦਗੀ ਪੱਤਰਾਂ ਦੀ ਵਾਪਸੀ ਉਪਰੰਤ ਯੋਗ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਾਊਂਟਿੰਗ ਦਾ ਕੰਮ 10 ਮਾਰਚ ਨੂੰ ਹੋਵੇਗਾ।

ਇਹ ਵੀ ਪੜ੍ਹੋ: ਬੀਬੀ ਬਾਦਲ ਦਾ ਕਾਂਗਰਸ ’ਤੇ ਵੱਡਾ ਹਮਲਾ, ਕਿਹਾ-ਲੋਕਾਂ ਦੇ ਮਸਲੇ ਛੱਡ ਆਪਣਾ ਹੀ ਮਸਲਾ ਸੁਲਝਾ ਗਏ CM ਚੰਨੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News